ਚੰਡੀਗੜ੍ਹ, 14 ਅਗਸਤ, 2026 ( ਰਾਜੇਸ਼ ਕੁਮਾਰ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਉਨ੍ਹਾਂ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਫੋਨ ‘ਤੇ ਗੱਲਬਾਤ ਕੀਤੀ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੇ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਬਾਰੇ ਜਾਣਕਾਰੀ ਲਈ। ਸੁਖਬੀਰ ਬਾਦਲ ‘ਤੇ ਹਾਲ ਹੀ ਵਿੱਚ ਹੋਏ ਹਮਲੇ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਇਸੇ ਕੜੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਰਸਿਮਰਤ ਬਾਦਲ ਨਾਲ ਹੋਈ ਇਹ ਗੱਲਬਾਤ ਵੀ ਅਹਿਮ ਮੰਨੀ ਜਾ ਰਹੀ ਹੈ। ਸੁਖਬੀਰ ਬਾਦਲ ਦੀ ਸਿਹਤਯਾਬੀ ਲਈ ਵੱਖ-ਵੱਖ ਥਾਵਾਂ ‘ਤੇ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ।






