Homeਪੰਜਾਬਸੁਖਬੀਰ ਬਾਦਲ ਦੀ ਖੈਰੀਅਤ ਪੁੱਛਣ ’ਤੇ ਹਰਸਿਮਰਤ ਬਾਦਲ ਨੇ PM ਮੋਦੀ ਦਾ...

ਸੁਖਬੀਰ ਬਾਦਲ ਦੀ ਖੈਰੀਅਤ ਪੁੱਛਣ ’ਤੇ ਹਰਸਿਮਰਤ ਬਾਦਲ ਨੇ PM ਮੋਦੀ ਦਾ ਕੀਤਾ ਧੰਨਵਾਦ

Harsimrat Kaur Badal thanks PM Modi for enquiring about Sukhbir Badal’s well-being and directing agencies to coordinate in the probe.

ਚੰਡੀਗੜ੍ਹ, 14 ਅਗਸਤ 2026 (ਜਗਦੇਵ ਸਿੰਘ ਜੱਗੀ) : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਖੈਰੀਅਤ ਪੁੱਛਣ ਲਈ ਫੋਨ ਕਰਨ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਧੰਨਵਾਦ ਪ੍ਰਗਟਾਇਆ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਜਾਂਚ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀਆਂ ਨੂੰ ਮਹਾਰਾਸ਼ਟਰ ਪੁਲਿਸ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਅਤੇ ਜਾਂਚ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਹਦਾਇਤਾਂ ਦੇਣਾ ਸ਼ਲਾਘਾਯੋਗ ਕਦਮ ਹੈ। ਹਰਸਿਮਰਤ ਕੌਰ ਬਾਦਲ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਸਹਿਯੋਗ ਅਤੇ ਚਿੰਤਾ ਪ੍ਰਗਟਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments