ਨਾਂਦੇੜ ਸਾਹਿਬ, 14 ਅਗਸਤ 2026 (ਹਰਸ਼ਪ੍ਰੀਤ ਕੌਰ) : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਮੁਖੀ ਵਿਜੇ ਸਤਬੀਰ ਸਿੰਘ ਨੇ ਹਸਪਤਾਲ ਪਹੁੰਚ ਕੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਦੀ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।






