Homeਦੇਸ਼ਕੋਵਿਡ ਤੋਂ ਜੰਗਾਂ ਤੱਕ, ਅਫਵਾਹਾਂ ’ਤੇ PM ਮੋਦੀ ਦਾ ਤਿੱਖਾ ਨਿਸ਼ਾਨਾ

ਕੋਵਿਡ ਤੋਂ ਜੰਗਾਂ ਤੱਕ, ਅਫਵਾਹਾਂ ’ਤੇ PM ਮੋਦੀ ਦਾ ਤਿੱਖਾ ਨਿਸ਼ਾਨਾ

PM Modi says India overcame COVID, wars and global challenges with a citizen-first approach.

ਨਵੀਂ ਦਿੱਲੀ, 15 ਅਗਸਤ 2026 (ਹਰਸ਼ਪ੍ਰੀਤ ਕੌਰ) : 80ਵੇਂ ਆਜ਼ਾਦੀ ਦਿਵਸ ਮੌਕੇ ਲਾਲ ਕਿਲ੍ਹੇ ਦੀ ਪ੍ਰਾਚੀਰ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ 10-12 ਸਾਲਾਂ ਦੌਰਾਨ ਭਾਰਤ ਨੇ ਕੋਵਿਡ-19 ਮਹਾਮਾਰੀ, ਯੂਕਰੇਨ ਅਤੇ ਪੱਛਮੀ ਏਸ਼ੀਆ ਵਿੱਚ ਜੰਗਾਂ ਸਮੇਤ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਸੰਕਟ ਦੌਰਾਨ ‘ਨਾਗਰਿਕ ਦੇਵੋ ਦੀ ਭਾਵਨਾ ਨਾਲ ਲੋਕਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ।

PM ਮੋਦੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਤੋਂ ਬਾਹਰ ਨਿਕਲਣ ਤੋਂ ਬਾਅਦ ਦੁਨੀਆ ਵਿੱਚ ਜੰਗਾਂ ਅਤੇ ਤਣਾਅ ਦਾ ਮਾਹੌਲ ਬਣ ਗਿਆ। ਇਸ ਦੌਰਾਨ ਕਈ ਤਰ੍ਹਾਂ ਦੀਆਂ ਭਵਿੱਖਬਾਣੀਆਂ ਅਤੇ ਡਰ ਪੈਦਾ ਕਰਨ ਵਾਲੀਆਂ ਗੱਲਾਂ ਵੀ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਅਫਵਾਹਾਂ ਫੈਲਾ ਕੇ ਲੋਕਾਂ ਵਿੱਚ ਇਹ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਕਿ ਦੇਸ਼ ਵਿੱਚ ਵੈਕਸੀਨ, ਪੈਟਰੋਲ, ਡੀਜ਼ਲ ਅਤੇ ਖਾਦਾਂ ਦੀ ਕਮੀ ਹੋ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੀਆਂ ਗੱਲਾਂ ਦਾ ਮਕਸਦ ਲੋਕਾਂ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਪੈਦਾ ਕਰਨਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪਿਛਲੇ 10-12 ਸਾਲਾਂ ਦੌਰਾਨ ਕੀਤੀਆਂ ਗਈਆਂ ਯੋਜਨਾਬੱਧ ਤਿਆਰੀਆਂ ਅਤੇ ਸਰਕਾਰੀ ਨੀਤੀਆਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ।

ਉਨ੍ਹਾਂ ਦੇਸ਼ ਵਿੱਚ ਪਾਈਪਡ ਗੈਸ ਦੀ ਪਹੁੰਚ ਦਾ ਜ਼ਿਕਰ ਕਰਦਿਆਂ ਕਿਹਾ ਕਿ 12 ਸਾਲ ਪਹਿਲਾਂ ਸਿਰਫ਼ 70 ਸ਼ਹਿਰਾਂ ਵਿੱਚ ਪਾਈਪਡ ਗੈਸ ਦੀ ਸਹੂਲਤ ਸੀ, ਜਦਕਿ ਹੁਣ ਇਹ ਸਹੂਲਤ 700 ਸ਼ਹਿਰਾਂ ਤੱਕ ਪਹੁੰਚ ਚੁੱਕੀ ਹੈ। ਅੱਜ ਦੇਸ਼ ਦੇ 1.75 ਕਰੋੜ ਘਰ ਪਾਈਪਡ ਗੈਸ ਕਨੈਕਸ਼ਨਾਂ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ PM ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ’ਤੇ ਰਾਸ਼ਟਰੀ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ 1721 ਫੀਲਡ ਬੈਟਰੀ (ਸੈਰੇਮੋਨੀਅਲ) ਵੱਲੋਂ 21 ਤੋਪਾਂ ਦੀ ਸਲਾਮੀ ਨਾਲ ਸੰਪੰਨ ਹੋਈ। ਇਸ ਮੌਕੇ ਸਵਦੇਸ਼ੀ 105 ਐੱਮਐੱਮ ਲਾਈਟ ਫੀਲਡ ਗੰਨਾਂ ਦੀ ਵਰਤੋਂ ਕੀਤੀ ਗਈ।

RELATED ARTICLES
- Advertisment -
Google search engine
Google search engine
Google search engine

Most Popular

Recent Comments