Homeਦੇਸ਼ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ’ਤੇ ਕੇਜਰੀਵਾਲ ਨੇ ਚੁੱਕੇ ਸਵਾਲ  

ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ’ਤੇ ਕੇਜਰੀਵਾਲ ਨੇ ਚੁੱਕੇ ਸਵਾਲ  

Arvind Kejriwal highlights broken infrastructure and lack of basic facilities in government schools.

 ਨਵੀਂ ਦਿੱਲੀ, 15 ਅਗਸਤ 2026 (ਹਰਸ਼ਪ੍ਰੀਤ ਕੌਰ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਸਰਕਾਰੀ ਸਕੂਲਾਂ ਦੀ ਮਾੜੀ ਹਾਲਤ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75-80 ਸਾਲ ਬਾਅਦ ਵੀ ਕਈ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਬੱਚਿਆਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣੀ ਪੈ ਰਹੀ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਦਿਆਂ ਕਿਹਾ ਕਿ Gen Z ਤੋਂ ਬਾਅਦ ਹੁਣ Gen Alpha ਵੀ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ। ਉਨ੍ਹਾਂ ਮੁਤਾਬਕ ਦੇਸ਼ ਦੇ ਕਈ ਹਿੱਸਿਆਂ ਤੋਂ ਵਿਦਿਆਰਥੀਆਂ ਵੱਲੋਂ ਸਕੂਲਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਹਮੀਰਪੁਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਕਰੀਬ 1.5 ਕਿਲੋਮੀਟਰ ਖਰਾਬ ਸੜਕ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ ਕੀਤਾ। ਇਸ ਸੜਕ ਕਾਰਨ ਲਗਭਗ 3,000 ਲੋਕ ਪ੍ਰਭਾਵਿਤ ਹੋ ਰਹੇ ਹਨ। ਇਸੇ ਤਰ੍ਹਾਂ ਉੱਤਰਾਖੰਡ ਦੇ ਦੇਹਰਾਦੂਨ ਵਿੱਚ NIEPVD ਦੇ ਵਿਦਿਆਰਥੀਆਂ ਵੱਲੋਂ ਬਿਹਤਰ ਸਹੂਲਤਾਂ ਅਤੇ ਸਕਾਲਰਸ਼ਿਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਅਤੇ ਰਾਜਸਥਾਨ ਦੇ ਬਾੜਮੇਰ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਧਰਨਾ ਦੇਣ ਦਾ ਵੀ ਉਨ੍ਹਾਂ ਨੇ ਜ਼ਿਕਰ ਕੀਤਾ।

ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਈ ਥਾਵਾਂ ’ਤੇ ਕੰਧਾਂ ਟੁੱਟੀਆਂ ਹੋਈਆਂ ਹਨ, ਛੱਤਾਂ ਲੀਕ ਕਰਦੀਆਂ ਹਨ ਅਤੇ ਮੀਂਹ ਦਾ ਪਾਣੀ ਕਲਾਸਰੂਮਾਂ ਵਿੱਚ ਭਰ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਸਕੂਲਾਂ ਵਿੱਚ ਟਾਇਲਟ, ਸਾਫ਼ ਪੀਣ ਵਾਲਾ ਪਾਣੀ, ਲੋੜੀਂਦੇ ਅਧਿਆਪਕ ਅਤੇ ਬਿਹਤਰ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਵੀ ਘਾਟ ਹੈ। AAP ਆਗੂ ਨੇ ਦਿੱਲੀ ਅਤੇ ਪੰਜਾਬ ਦੇ ਸਕੂਲਾਂ ਵਿੱਚ ਹੋਏ ਬਦਲਾਅ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹੁਣ NEET ਅਤੇ JEE ਵਰਗੀਆਂ ਪ੍ਰੀਖਿਆਵਾਂ ਵਿੱਚ ਵੀ ਹਿੱਸਾ ਲੈ ਰਹੇ ਹਨ ਅਤੇ ਡਾਕਟਰ ਤੇ ਇੰਜੀਨੀਅਰ ਬਣ ਰਹੇ ਹਨ। ਕੇਜਰੀਵਾਲ ਨੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਸਟਮ ਵਿੱਚ ਬਦਲਾਅ ਲਈ ਸਾਰਿਆਂ ਨੂੰ ਮਿਲ ਕੇ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments