ਪਟਿਆਲਾ: 15 ਅਗਸਤ 2026 (ਬਲਜੀਤ ਸਰਨਾ): ਜਨ ਸੇਵਾ ਦਿਵਸ ਦੇ ਮੌਕੇ ’ਤੇ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਭਲਾਈ ਨੂੰ ਸਮਰਪਿਤ ਵੱਖ-ਵੱਖ ਸਮਾਜ ਸੇਵੀ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਦੀ ਮਦਦ ਲਈ ਖੂਨਦਾਨ ਮੁਹਿੰਮ ਅਤੇ ਲੋੜਵੰਦਾਂ ਲਈ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਪਾਰਟੀ ਆਗੂ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨ ਸੇਵਾ ਦਿਵਸ ਨੂੰ ਸਿਰਫ਼ ਇੱਕ ਸਮਾਗਮ ਤੱਕ ਸੀਮਤ ਨਾ ਰੱਖਦਿਆਂ ਇਸ ਨੂੰ ਮਨੁੱਖਤਾ ਦੀ ਸੇਵਾ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਗੂ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਲੋਕ ਭਲਾਈ ਨਾਲ ਸਬੰਧਤ ਕਈ ਕਾਰਜ ਕੀਤੇ ਜਾ ਰਹੇ ਹਨ।
ਤੇਜਿੰਦਰ ਮਹਿਤਾ ਨੇ ਕਿਹਾ ਕਿ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਨਿਯਮਤ ਤੌਰ ’ਤੇ ਖੂਨ ਦੀ ਲੋੜ ਹੁੰਦੀ ਹੈ, ਇਸ ਲਈ ਤੰਦਰੁਸਤ ਲੋਕਾਂ ਨੂੰ ਅੱਗੇ ਆ ਕੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਅਤੇ ਲੋੜਵੰਦ ਬੱਚਿਆਂ ਦੀ ਮਦਦ ਕਰਨ ਦੀ ਅਪੀਲ ਕੀਤੀ।
Video:
ਇਸ ਤੋਂ ਇਲਾਵਾ ਅੱਖਾਂ ਦਾਨ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਕਰਨ ਦਾ ਸੰਕਲਪ ਕਿਸੇ ਹੋਰ ਵਿਅਕਤੀ ਦੀ ਜ਼ਿੰਦਗੀ ਵਿੱਚ ਰੌਸ਼ਨੀ ਲਿਆਉਣ ਦਾ ਸਾਧਨ ਬਣ ਸਕਦਾ ਹੈ। ਇਸ ਲਈ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਲਈ ਅੱਖਾਂ ਦਾਨ ਕਰਨ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਨ ਸੇਵਾ ਦਿਵਸ ਦਾ ਮੂਲ ਉਦੇਸ਼ ਸਮਾਜ ਦੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੇਵਾ ਦੇ ਕਾਰਜਾਂ ਨਾਲ ਜੋੜਨਾ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਲੋਕ ਭਲਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।






