ਪਟਿਆਲਾ, 18 ਅਗਸਤ, 2026 (ਛਤਰਪਾਲ ਸਿੰਘ/ਜਗਪ੍ਰੀਤ ਮਹਾਜਨ) : ਬੀਤੇਦਿਨ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੱਤਰਕਾਰੀ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਸਰਦਾਰ ਅਮਰਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਸੀ । ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਝੰਡਾ ਤਿਰੰਗਾ ਫਹਿਰਾਇਆ ਅਤੇ ਸਮਾਗਮ ਦੀ ਅਗਵਾਈ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏਪੀਆਰਓ (APRO) ਸਰਦਾਰ ਹਰਦੀਪ ਸਿੰਘ ਅਤੇ ਫਾਸਟਵੇ ਦੇ ਸੀਨੀਅਰ ਵੀਡੀਓ ਜਰਨਲਿਸਟ ਬਲਵੰਤ ਸਿੰਘ ਖਤਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਹਾਜ਼ਰ ਸ਼ਖ਼ਸੀਅਤਾਂ ਨੇ ਸਰਦਾਰ ਅਮਰਜੀਤ ਸਿੰਘ ਨੂੰ ਸਨਮਾਨ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਦਿਹਾੜੇ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਦੇਸ਼ ਦੀ ਤਰੱਕੀ, ਏਕਤਾ ਅਤੇ ਸਮਾਜਿਕ ਭਲਾਈ ਲਈ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੰਦੇਸ਼ ਵੀ ਦਿੱਤਾ ਗਿਆ।






