ਪਟਿਆਲਾ: 19 ਅਗਸਤ 2026 (ਛਤਰਪਾਲ ਸਿੰਘ) ਪੰਜਾਬੀ ਯੂਨੀਵਰਸਿਟੀ ਵਿੱਚ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਐਸੋਸੀਏਸ਼ਨ (ਪੂਟਾ) ਵੱਲੋਂ ਅਧਿਆਪਕਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।
ਪੂਟਾ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਲੰਬੇ ਸਮੇਂ ਤੋਂ ਯੂਨੀਵਰਸਿਟੀ ਵਿੱਚ ਸੇਵਾਵਾਂ ਨਿਭਾ ਰਹੇ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਨੂੰ ਨਿਯਮਾਂ ਅਨੁਸਾਰ ਪੱਕਾ ਕੀਤਾ ਜਾਵੇ। ਐਸੋਸੀਏਸ਼ਨ ਨੇ ਅਧਿਆਪਕਾਂ ਦੇ ਕਥਿਤ ਸ਼ੋਸ਼ਣ ਨੂੰ ਤੁਰੰਤ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕ ਅਤੇ ਬਣਦਾ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ।
ਪੂਟਾ ਦਾ ਕਹਿਣਾ ਹੈ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਾ ਕਰਨ ਦੀ ਬਜਾਏ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਢੁਕਵਾਂ ਹੱਲ ਕੱਢਣਾ ਚਾਹੀਦਾ ਹੈ। ਅਧਿਆਪਕ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।






