Homeਪਟਿਆਲਾ ਅਪਡੇਟਮੇਅਰ ਕੁੰਦਨ ਗੋਗੀਆ ਨੇ "ਮੁੱਖ ਮੰਤਰੀ ਤੀਰਥ ਯਾਤਰਾ ਬੱਸ" ਨੂੰ ਹਰੀ ਝੰਡੀ...

ਮੇਅਰ ਕੁੰਦਨ ਗੋਗੀਆ ਨੇ “ਮੁੱਖ ਮੰਤਰੀ ਤੀਰਥ ਯਾਤਰਾ ਬੱਸ” ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Kundan Gogia flags off Chief Minister’s Pilgrimage Bus in Patiala.

ਪਟਿਆਲਾ 18 ਅਗਸਤ, 2026 (ਦੀਪਕ ਦੱਤਾ) : ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਰਧਾਲੂਆਂ ਦੀ ਸੁਵਿਧਾ ਲਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਇੱਕ ਵਿਸ਼ੇਸ਼ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਦੌਰਾਨ ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ, ਇਤਿਹਾਸਕ ਜਲ੍ਹਿਆਂਵਾਲਾ ਬਾਗ਼, ਭਾਰਤ-ਪਾਕਿਸਤਾਨ ਅਟਾਰੀ (ਵਾਹਗਾ) ਬਾਰਡਰ ਅਤੇ ਭਗਵਾਨ ਵਾਲਮੀਕਿ ਜੀ ਦੇ ਤਪ ਅਸਥਾਨ ਸ੍ਰੀ ਰਾਮ ਤੀਰਥ ਮੰਦਿਰ ਦੇ ਦਰਸ਼ਨ ਕਰਨਗੇ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰਪਾਲ ਸਿੰਘ, ਪਾਲੀ, ਰਣਜੀਤ ਚੰਡੋਕ, ਮਹੇਸ਼ ਸਮੇਤ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ‘ਚ ਸ਼ਰਧਾਲੂ ਹਾਜ਼ਰ ਸਨ।

ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਸੁਖਾਲੇ ਦਰਸ਼ਨ ਕਰਵਾਉਣਾ ਮਾਨ ਸਰਕਾਰ ਦਾ  ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਵਾਂ ਅਤੇ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਰਵਾਨਗੀ ਸਮੇਂ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਧਾਰਮਿਕ ਉਪਰਾਲੇ ਲਈ ਮੇਅਰ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments