ਸੰਗਰੂਰ, 19 ਅਗਸਤ, 2026 (ਹਰਸ਼ਪ੍ਰੀਤ ਕੌਰ) : ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਗੈਰ-ਸਰਕਾਰੀ, ਵਿੱਚ 20 ਅਗਸਤ 2026 ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ’ਤੇ ਲਾਗੂ ਨਹੀਂ ਹੋਵੇਗਾ, ਜਿੱਥੇ 20 ਅਗਸਤ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਨਿਰਧਾਰਤ ਹਨ।







