Homeਪਟਿਆਲਾ ਅਪਡੇਟਪਟਿਆਲਾ ਨਗਰ ਨਿਗਮ ਚੋਣਾਂ ਦੀ ਜਾਂਚ ਰਿਪੋਰਟ 'ਤੇ ਮੋਹਿਤ ਮਹਿੰਦਰਾ ਦਾ ਵੱਡਾ...

ਪਟਿਆਲਾ ਨਗਰ ਨਿਗਮ ਚੋਣਾਂ ਦੀ ਜਾਂਚ ਰਿਪੋਰਟ ‘ਤੇ ਮੋਹਿਤ ਮਹਿੰਦਰਾ ਦਾ ਵੱਡਾ ਬਿਆਨ

Mohit Mohindra speaks on Patiala MC election report and Punjab Congress unity

ਪਟਿਆਲਾ, 19 ਅਗਸਤ, 2026 (ਬਲਜੀਤ ਸਰਨਾ) : ਪਟਿਆਲਾ ਨਗਰ ਨਿਗਮ ਚੋਣਾਂ ਨਾਲ ਜੁੜੀ ਜਾਂਚ ਰਿਪੋਰਟ ਨੂੰ ਲੈ ਕੇ ਕਾਂਗਰਸੀ ਆਗੂ ਮੋਹਿਤ ਮਹਿੰਦਰਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਦੀ ਰਾਜਨੀਤੀ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖਿਆ। ਮੋਹਿਤ ਮਹਿੰਦਰਾ ਨੇ ਕਿਹਾ ਕਿ ਜਾਂਚ ਰਿਪੋਰਟ ਤੋਂ ਸਪੱਸ਼ਟ ਹੁੰਦਾ ਹੈ ਕਿ 27 ਕਾਂਗਰਸੀ ਉਮੀਦਵਾਰਾਂ ਨੇ ਚੋਣ ਪ੍ਰਕਿਰਿਆ ਸਬੰਧੀ ਅਦਾਲਤ ਦਾ ਰੁਖ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਸੁਪਰੀਮ ਕੋਰਟ ਵੱਲੋਂ ਸ਼ਿਕਾਇਤਾਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਕਮੇਟੀ ਨੇ ਮਾਮਲੇ ਨਾਲ ਜੁੜੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ। ਮਹਿੰਦਰਾ ਨੇ ਦਾਅਵਾ ਕੀਤਾ ਕਿ ਜਾਂਚ ਰਿਪੋਰਟ ਨੇ ਕਾਂਗਰਸ ਵੱਲੋਂ ਪਹਿਲਾਂ ਲਗਾਏ ਗਏ ਦੋਸ਼ਾਂ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਜਲਦ ਫੈਸਲਾ ਆਉਣ ਦੀ ਉਮੀਦ ਹੈ।

ਪੰਜਾਬ ਕਾਂਗਰਸ ਦੇ ਅੰਦਰੂਨੀ ਮਤਭੇਦਾਂ ‘ਤੇ ਵੀ ਬੋਲੇ

ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਅਤੇ ਆਗੂਆਂ ਵਿਚਕਾਰ ਬਿਆਨਬਾਜ਼ੀ ਬਾਰੇ ਮੋਹਿਤ ਮਹਿੰਦਰਾ ਨੇ ਕਿਹਾ, “ਦਸ ਦਿਨਾਂ ਵਿੱਚ ਸਾਰੇ ਇੱਕਜੁੱਟ ਹੋ ਜਾਣਗੇ।” ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਆਪਣੇ-ਆਪਣੇ ਵਿਚਾਰ ਸੀਨੀਅਰ ਲੀਡਰਸ਼ਿਪ ਤੱਕ ਪਹੁੰਚਾ ਰਹੇ ਹਨ ਅਤੇ ਇਸ ਨੂੰ ਪਾਰਟੀ ਲਈ ਨੁਕਸਾਨਦੇਹ ਨਹੀਂ ਸਮਝਿਆ ਜਾਣਾ ਚਾਹੀਦਾ। ਮਹਿੰਦਰਾ ਨੇ ਦੱਸਿਆ ਕਿ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸੰਗਠਨਾਤਮਕ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਆਗੂਆਂ ਨੂੰ ਇਕਜੁੱਟ ਕਰਨ ‘ਤੇ ਧਿਆਨ ਦਿੱਤਾ ਜਾਵੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments