Homeਪਟਿਆਲਾ ਅਪਡੇਟਹੜ ਪ੍ਰਭਾਵਿਤ ਇਲਾਕਿਆ ਵਿੱਚ ਸਕੂਲੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਸਮਾਜ ਸੇਵੀ :...

ਹੜ ਪ੍ਰਭਾਵਿਤ ਇਲਾਕਿਆ ਵਿੱਚ ਸਕੂਲੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਸਮਾਜ ਸੇਵੀ : ਮੇਅਰ ਕੁੰਦਨ ਗੋਗੀਆ      

ਪਟਿਆਲਾ 20 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):

ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸਮਾਜ ਸੇਵੀ ਸੰਸਥਾਵਾਂ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਕਲੱਬ ਦੀਪ ਨਗਰ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਏ ਹੜ ਪ੍ਰਭਾਵਿਤ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਬੈਗ, ਕਾਪੀਆਂ, ਕਿਤਾਬਾਂ, ਪੈਨ, ਪੈਨਸਲ, ਜੈਮਟਰੀ ਬਾਕਸ, ਔਰਤਾਂ ਅਤੇ ਲੜਕੀਆਂ ਲਈ ਸੈਨਟਰੀ ਪੈਡ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਰਾਹਤ ਸਮੱਗਰੀ ਵੰਡਣ ਲਈ ਸਮਾਨ ਰਵਾਨਾ ਕੀਤਾ।

ਇਸ ਕਾਰਜ ਲਈ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ  ਸਾਰੀਆਂ ਸੰਸਥਾਵਾਂ ਦੇ ਆਗੂਆਂ ਦੀ ਸਲਾਘਾ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵੱਧ ਤੋਂ ਵੱਧ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਉਣ।

ਇਸ ਮੌਕੇ ਮੈਡਮ ਉਨ੍ਹਾਂ ਸਹਿਯੋਗੀ ਰਵੀਇੰਦਰ ਰਾਣਾ ਸਿੱਧੂ, ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਬੀਰਗੁਰਇੰਦਰ ਸਿੰਘ ਸਿੱਧੂ, ਨਵਰਤਨਬੀਰ ਸਿੰਘ ਸਿੱਧੂ, ਗੁਰਿੰਦਰਪਾਲ ਸਿੰਘ ਸੰਧੂ, ਮੈਡਮ ਮਨਜੀਤ ਕੌਰ ਅਜ਼ਾਦ, ਬਲਵਿੰਦਰ ਕੌਰ,ਆਸਾ ਸ਼ਰਮਾ,ਰੁਦਰਪ੍ਰਤਾਪ ਸਿੰਘ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਕਮਲ ਬਾਂਸਲ, ਹਰਮਨਜੀਤ ਸਿੰਘ ਰੰਧਾਵਾ, ਅਨਿਲ ਸ਼ਰਮਾ ਅਤੇ ਹੋਰ ਸਮਾਜ ਸੇਵੀਆਂ ਦੀ ਵੀ ਖੁੱਲ ਕੇ ਸਲਾਘਾ ਕੀਤੀ।

ਫੋਟੋ ਕੈਪਸਨ –  ਹੜ ਪ੍ਰਭਾਵਿਤ ਏਰੀਏ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਸਮੱਗਰੀ ਭੇਜਦੇ ਹੋਏ  ਮੇਅਰ ਕੁੰਦਨ ਗੋਗੀਆ ਅਤੇ ਹੋਰ

RELATED ARTICLES
- Advertisment -
Google search engine
Google search engine
Google search engine

Most Popular

Recent Comments