ਘੱਗਾ, ਪਾਤੜਾਂ, 20 ਅਗਸਤ, 2026 (ਦੀਪਕ ਦੱਤਾ) : ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਅਤੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਘੱਗਾ ਵਿਖੇ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਅੰਮਰੁਤ-2 ਸਕੀਮ ਤਹਿਤ 31.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸੋਧਕ ਪਲਾਂਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਘੱਗਾ ਅਤੇ ਪਾਤੜਾਂ ਦੇ ਵਸਨੀਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਅਤੇ ਮਿਆਰੀ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਦਾ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਮਨਜ਼ੂਰੀ ਦਿਵਾਉਣ ਅਤੇ ਅਮਲੀ ਰੂਪ ਦੇਣ ਲਈ ਧੰਨਵਾਦ ਕੀਤਾ।

ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਲਈ ਪਾਣੀ ਕਰਮਗੜ੍ਹ ਲਿੰਕ ਤੋਂ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 11 ਐਮ.ਐਲ.ਡੀ. ਸਮਰੱਥਾ ਵਾਲਾ ਇਹ ਪਲਾਂਟ 18 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਮੁਕੰਮਲ ਹੋਣ ਉਪਰੰਤ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼-ਸੁਥਰੇ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰਾਜੈਕਟ ਦਾ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਲਈ ਵੀ ਕਿਹਾ।
ਇਸ ਮੌਕੇ ਚੀਫ਼ ਇੰਜੀਨੀਅਰ ਜੀ.ਪੀ. ਸਿੰਘ, ਐਸ.ਈ. ਜਿਤਿਨ ਵਾਸੂਦੇਵਾ, ਐਕਸੀਅਨ ਹਰਸ਼ਰਨਜੀਤ ਸਿੰਘ, ਐਸ.ਡੀ.ਓ. ਲਲਿਤ ਮਿੱਤਲ, ਜੇ.ਈ. ਅਨੁਜ ਸੱਚਰ, ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਮਿੱਠੂ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼ਕਤੀ ਗੋਇਲ, ਮੀਤ ਪ੍ਰਧਾਨ ਜੱਸ ਮੀਤ ਪ੍ਰਧਾਨ, ਪਾਤੜਾਂ ਦੇ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਕਲੇਕਾ, ਸੀਨੀਅਰ ਵਾਈਸ ਪ੍ਰਧਾਨ ਪ੍ਰੀਤੀ ਜੈਨ, ਮੀਤ ਪ੍ਰਧਾਨ ਰੇਣੂ ਵਧਵਾ, ਸਿਟੀ ਪ੍ਰਧਾਨ ਮਦਨ ਲਾਲ, ਐਮ.ਸੀ. ਭਗਵਤ ਦਿਆਲ ਨਿੱਕਾ, ਅਜੇ ਪਾਲ ਕਲੇਕਾ, ਕਿਸ਼ਨ ਸਿੰਘ, ਕਰਮਾ ਸਿੰਘ, ਛੋਟੂ ਸਿੰਘ, ਰਾਜ ਸਿੰਘ, ਰਿੰਕੂ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਮਦਨ ਗੋਇਲ, ਸੋਨੂੰ ਗਰਗ, ਸਰਪੰਚ ਸੁਰਜੀਤ ਸਿੰਘ, ਕਾਰਜ ਸਿੰਘ, ਮਹਿੰਗਾ ਸਿੰਘ, ਵਿੱਕੀ, ਵਿਕਰਮ ਸਿੰਘ, ਤਜਿੰਦਰ ਸਿੰਘ, ਰਾਮ ਸਿੰਘ, ਸੁਰੇਸ਼ ਕੁਮਾਰ ਸ਼ਰਮਾ, ਮੋਹਰ ਸਿੰਘ, ਮਾਲਕ ਸਿੰਘ, ਬੂਟਾ ਸਿੰਘ, ਪਰਮਜੀਤ ਸਿੰਘ ਪੰਮਾ, ਅਮਨ ਸਿੰਘ, ਵਿੱਕੀ, ਲੱਖੀ, ਸਾਬਕਾ ਪ੍ਰਧਾਨ ਨਰੇਸ਼, ਸ਼ਹਿਰੀ ਪ੍ਰਧਾਨ ਨੰਦ ਲਾਲ, ਸੁਖਚੈਨ ਸਿੰਘ, ਸੰਦੀਪ ਸਿੰਘ, ਸ਼ਰਨਜੀਤ ਸਿੰਘ, ਟਿੰਕੂ ਵਰਮਾ, ਕਾਲਾ ਬੈਣੀਪਾਲ, ਤਰਸੇਮ ਗਰਗ, ਰਣਜੀਤ ਸਿੰਘ ਸਾਗਰਾ ਤੇ ਸੋਨੂ ਗਰਗ ਸਮੇਤ ਹੋਰ ਪਤਵੰਤੇ ਹਾਜ਼ਰ ਸਨ।






