Homeਪਟਿਆਲਾ ਅਪਡੇਟਨਗਰ ਨਿਗਮ ਨੇ ਸੰਭਾਲੀ ਕਮਾਨ, ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮਿਲੀ ਤੇਜ਼...

ਨਗਰ ਨਿਗਮ ਨੇ ਸੰਭਾਲੀ ਕਮਾਨ, ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮਿਲੀ ਤੇਜ਼ ਰਫ਼ਤਾਰ – ਮੇਅਰ 

The Municipal Corporation has stepped up efforts to speed up ongoing development projects and improve civic infrastructure across the city.

ਪਟਿਆਲਾ, 22 ਅਗਸਤ, 2026 (ਦੀਪਕ ਦੱਤਾ) :  ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ, ਸੁੰਦਰੀਕਰਨ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਅਹਿਮ ਪ੍ਰੋਜੈਕਟਾਂ ‘ਤੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਲਟਕਦੇ ਆ ਰਹੇ ਅਹਿਮ ਵਿਕਾਸ ਕਾਰਜਾਂ ਨੂੰ ਹੁਣ ਤਰਜੀਹੀ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ।
ਮੇਅਰ ਕੁੰਦਨ ਗੋਗੀਆ ਨੇ ਗੁੜਮੰਡੀ ਦੀ ਸੜਕ ਬਾਰੇ ਦੱਸਿਆ ਕਿ ਇਹ ਪ੍ਰੋਜੈਕਟ ਪੁੱਡਾ ਨਾਲ ਸਬੰਧਤ ਸੀ, ਜਿਸ ਦੀਆਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਉਪਰੰਤ ਹੁਣ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਅਤੇ ਵਪਾਰੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੁਰਾਣੀ ਖਸਤਾ ਹਾਲਤ ਸੜਕ ਦੀ ਥਾਂ ਨਵੀਂ ਮਜ਼ਬੂਤ ਆਰ.ਸੀ.ਸੀ. ਸੜਕ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਗਮ ਵੱਲੋਂ ਇਸ ਪ੍ਰੋਜੈਕਟ ਨੂੰ ਲਗਭਗ ਇੱਕ ਮਹੀਨੇ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਰਜਿੰਦਰਾ ਲੇਕ ਦੇ ਨਵੀਨੀਕਰਨ ਦਾ ਜ਼ਿਕਰ ਕਰਦਿਆਂ ਮੇਅਰ ਨੇ ਦੱਸਿਆ ਕਿ ਲੇਕ ਦਾ ਸੁੰਦਰੀਕਰਨ ਪਹਿਲਾਂ ਨਾਲੋਂ ਕਿਤੇ ਬਿਹਤਰ ਢੰਗ ਨਾਲ ਕੀਤਾ ਜਾ ਰਿਹਾ ਹੈ। ਉੱਥੇ ਆਧੁਨਿਕ ਲਾਈਟਿੰਗ, ਵਿਸ਼ੇਸ਼ ਸਾਫ਼-ਸਫ਼ਾਈ ਦੇ ਨਾਲ-ਨਾਲ ਸਾਫ਼ ਪਾਣੀ ਭਰਿਆ ਗਿਆ ਹੈ ਅਤੇ ਬੱਤਖਾਂ ਤੇ ਮੱਛੀਆਂ ਛੱਡੀਆਂ ਗਈਆਂ ਹਨ। ਇਸ ਸਦਕਾ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਲੋਕ ਸ਼ਾਮ ਵੇਲੇ ਪਰਿਵਾਰਾਂ ਸਮੇਤ ਕੁਦਰਤੀ ਮਾਹੌਲ ਦਾ ਆਨੰਦ ਲੈਣ ਪਹੁੰਚ ਰਹੇ ਹਨ।
ਇਸ ਦੇ ਨਾਲ ਹੀ ਮੇਅਰ ਨੇ ਸ਼ਹਿਰ ਵਿੱਚ ਹਮਲਾਵਰ ਕੁੱਤਿਆਂ ਅਤੇ ਪਿਟਬੁੱਲ ਨਸਲ ਦੇ ਕੁੱਤਿਆਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਬਾਰੇ ਦੱਸਿਆ ਕਿ ਨਿਗਮ ਦੀਆਂ ਟੀਮਾਂ ਵੱਲੋਂ ਨੋਟਿਸ ਜਾਰੀ ਕਰਨ ਅਤੇ ਪਾਲਤੂ ਕੁੱਤਿਆਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਦੀ ਬਿਹਤਰੀ ਲਈ ਨਗਰ ਨਿਗਮ ਪੂਰੀ ਵਚਨਬੱਧਤਾ ਨਾਲ ਕਾਰਜਸ਼ੀਲ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments