Homeਪੰਜਾਬਜਲੰਧਰ ਹਾਈਟਸ ਵਿੱਚ 21 ਸਾਲਾ ਲੜਕੀ ਦੀ ਮੌਤ, ਪੁਲਿਸ ਜਾਂਚ ਜਾਰੀ

ਜਲੰਧਰ ਹਾਈਟਸ ਵਿੱਚ 21 ਸਾਲਾ ਲੜਕੀ ਦੀ ਮੌਤ, ਪੁਲਿਸ ਜਾਂਚ ਜਾਰੀ

Jalandhar Heights: 21-Year-Old Girl Dies, Police Probe Underway

ਜਲੰਧਰ, 23 ਅਗਸਤ, 2026 (ਹਰਸ਼ਪ੍ਰੀਤ ਕੌਰ) : ਜਲੰਧਰ ਦੇ 66 ਫੁੱਟ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਐਤਵਾਰ ਸਵੇਰੇ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਹਿਕਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮਹਿਕਪ੍ਰੀਤ ਕੌਰ ਬੀ.ਏ. ਫਾਈਨਲ ਈਅਰ ਦੀ ਵਿਦਿਆਰਥਣ ਸੀ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਵੇਰੇ ਇਮਾਰਤ ਵਿੱਚ ਟਹਿਲ ਰਹੀ ਸੀ। ਇਸ ਦੌਰਾਨ ਉਹ ਬਾਲਕੋਨੀ ਵੱਲ ਗਈ ਅਤੇ ਹੇਠਾਂ ਡਿੱਗ ਗਈ। ਹਾਦਸੇ ਤੋਂ ਬਾਅਦ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਲੜਕੀ ਪਿਛਲੇ ਕੁਝ ਸਮੇਂ ਤੋਂ ਡਿਪ੍ਰੈਸ਼ਨ ਲਈ ਦਵਾਈ ਲੈ ਰਹੀ ਸੀ। ਹਾਲਾਂਕਿ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਨੂੰ ਲੈ ਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਦਰ ਪੁਲਿਸ ਦੇ ਐਸ.ਐਚ.ਓ. ਸੰਜੀਵ ਸੂਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ। ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਮਹਿਕਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments