Homeਪੰਜਾਬਪੰਜਾਬ ਦੇ ਮੁੱਖ ਸਕੱਤਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਐਮਰਜੈਂਸੀ...

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਐਮਰਜੈਂਸੀ ਮੀਟਿੰਗ

Punjab Chief Secretary Calls Emergency Meeting on Employees’ Demands

ਚੰਡੀਗੜ੍ਹ, 25 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਪੰਜਾਬ ਇੰਪਲਾਈਜ਼ ਐਂਡ ਪੈਨਸ਼ਨਰਜ਼ ਸਾਂਝਾ ਫਰੰਟ ਦੀਆਂ ਸਾਂਝੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਅੱਜ 25 ਅਗਸਤ ਨੂੰ ਸ਼ਾਮ 3:30 ਵਜੇ ਐਮਰਜੈਂਸੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੋਂ ਇਲਾਵਾ ਜਨਰਲ ਐਡਮਿਨਿਸਟ੍ਰੇਸ਼ਨ ਅਤੇ ਕੋਆਰਡੀਨੇਸ਼ਨ ਵਿਭਾਗ ਦੇ ਸਕੱਤਰ ਵੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕੀਤਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਜ਼ਾਰਾਂ ਮੁਲਾਜ਼ਮ ਪਹਿਲਾਂ ਹੀ ਉਸ ਦਿਨ ਦੀ ਛੁੱਟੀ ਲਈ ਅਰਜ਼ੀਆਂ ਦੇ ਚੁੱਕੇ ਹਨ। ਮੁੱਖ ਸਕੱਤਰ ਵੱਲੋਂ ਬੁਲਾਈ ਗਈ ਇਸ ਐਮਰਜੈਂਸੀ ਮੀਟਿੰਗ ਨੂੰ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਬਣੇ ਤਣਾਅ ਨੂੰ ਘਟਾਉਣ ਅਤੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments