Homeਪਟਿਆਲਾ ਅਪਡੇਟਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ

ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ

Training Courses Launched for Army, Paramilitary and Police Recruitment

ਪਟਿਆਲਾ, 25 ਅਗਸਤ, 2026 (ਦੀਪਕ ਦੱਤਾ) : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ. ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫੌਜ ਅਤੇ ਨੀਮ ਫੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 02/09/2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ੍ਰੇਣੀਆਂ ਦੇ ਬੱਚਿਆਂ ਨੂੰ ਫੌਜ, ਨੀਮ ਫੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ।

ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੋਰਾਨ ਵਿਦਿਆਰਥੀਆਂ ਨੂੰ ਸਰੀਰਕ ਤੋਰ ਤੇ ਭਰਤੀ ਹੋਣ ਲਈ ਲੋੜੀਦੇਂ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਹਨਾ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 22 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮਿਟਰ ਅਤੇ ਵਜਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45% ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 22 ਸਾਲ ਦੇ ਵਿਚਕਾਰ ਅਤੇ ਕੱਦ ਘੱਟੋਂ ਘੱਟ 162 ਸੈਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾ ਨਾਲ ਪਾਸ ਹੋਣਾ ਜ਼ਰੂਰੀ ਹੈ।

ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟਿਫਿਕੇਟ, ਪਾਸਪੋਰਟ ਸਾਇਜ਼ ਫੋਟੋ, ਡਿਸਾਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤ ਟ੍ਰੇਨਿੰਗ ਦੇ ਜਰੂਰੀ ਸਾਜੇ ਸਮਾਨ ਉਪਲੱਬਧ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰ. 0175-2361188, 70278-80527 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments