ਚੰਡੀਗੜ੍ਹ, 27 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਰਾਜ ਵਿੱਚ ਮੌਸਮੀ ਇਨਫਲੂਐਂਜ਼ਾ (ਫਲੂ) ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਵਿੱਚ ਦੱਸਦਿਆਂ ਨਾਗਰਿਕਾਂ ਨੂੰ ਇਸ ਤੋਂ ਨਾ ਘਬਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਰਾਜ ਭਰ ਵਿੱਚ ਸਖ਼ਤ ਨਿਗਰਾਨੀ ਰੱਖ ਰਿਹਾ ਹੈ ਅਤੇ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਸਮੇਂ ਸਿਰ ਜਾਂਚ ਅਤੇ ਇਲਾਜ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾ. ਮਿਸ਼ਰਾ ਨੇ ਲੋਕਾਂ ਨੂੰ ਆਮ ਮੌਸਮੀ ਫਲੂ ਅਤੇ ‘ਸੁਆਇਨ ਫਲੂ‘ (H1N1) ਦੇ ਵਿਚਕਾਰ ਦਾ ਅੰਤਰ ਸਮਝਾਉਂਦਿਆਂ ਸਪੱਸ਼ਟ ਕੀਤਾ ਕਿ H1N1 ਹੁਣ ਮੌਸਮੀ ਇਨਫਲੂਐਂਜ਼ਾ ਦਾ ਹੀ ਇੱਕ ਹਿੱਸਾ ਹੈ, ਜਿਸ ਨੂੰ ਨਿਯਮਤ ਸਿਹਤ ਨਿਗਰਾਨੀ ਪ੍ਰਣਾਲੀ ਤਹਿਤ ਟਰੈਕ ਅਤੇ ਇਲਾਜ ਕੀਤਾ ਜਾਂਦਾ ਹੈ। ਸਾਲ 2009 ਦੌਰਾਨ ਇਸ ਵਾਇਰਸ ਦੇ ਮੂਲ ਸਰੋਤ ਕਾਰਨ ਇਸ ਨੂੰ ‘ਸੁਆਇਨ ਫਲੂ‘ ਕਿਹਾ ਗਿਆ ਸੀ, ਪਰ ਹੁਣ ਇਹ ਇਨਸਾਨਾਂ ਵਿੱਚ ਫੈਲਣ ਵਾਲੇ ਆਮ ਵਾਇਰਸ ਦਾ ਹੀ ਰੂਪ ਲੈ ਚੁੱਕਾ ਹੈ, ਇਸ ਲਈ ਇਸ ਨਾਮ ਤੋਂ ਡਰਨ ਦੀ ਲੋੜ ਨਹੀਂ ਹੈ। ਡਾ. ਸੁਮਿਤਾ ਮਿਸ਼ਰਾ ਨੇ ਇਨਫਲੂਐਂਜ਼ਾ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਹ ਨਾਲ ਜੁੜਿਆ ਇੱਕ ਤੀਬਰ ਇਨਫੈਕਸ਼ਨ ਹੈ, ਜਿਸ ਵਿੱਚ ਬੁਖ਼ਾਰ, ਖੰਘ, ਗਲੇ ਵਿੱਚ ਖਰਾਸ਼, ਨੱਕ ਵਗਣਾ ਜਾਂ ਬੰਦ ਹੋਣਾ, ਸਰੀਰ ਅਤੇ ਸਿਰ ਵਿੱਚ







