Homeਪੰਜਾਬਰੱਖੜੀ ਦੇ ਤਿਉਹਾਰ ’ਤੇ ਘਰ ਵਿੱਚ ਛਾਇਆ ਮਾਤਮ, ਤਿੰਨ ਭੈਣਾਂ ਦੇ ਇਕਲੌਤੇ...

ਰੱਖੜੀ ਦੇ ਤਿਉਹਾਰ ’ਤੇ ਘਰ ਵਿੱਚ ਛਾਇਆ ਮਾਤਮ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

Tragic Rakhi Accident Claims Life of Three Sisters’ Only Brother in Mohali

ਮੋਹਾਲੀ, 28 ਅਗਸਤ, 2026 (ਦੀਪਕ ਦੱਤਾ) : ਰੱਖੜੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਮੋਹਾਲੀ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਹਾਦਸੇ ਵਿੱਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਖਰੜ ਦੇ ਪਿੰਡ ਮਛਲੀਕਲਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪਰਮਪ੍ਰੀਤ ਸਿੰਘ ਪਰਿਵਾਰ ਦਾ ਇਕਲੌਤਾ ਕਮਾਊ ਮੈਂਬਰ ਸੀ ਅਤੇ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਉਸ ਦੇ ਮੋਢਿਆਂ ’ਤੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਪਿਤਾ ਪਹਿਲਾਂ ਹੀ ਡਿਪਰੈਸ਼ਨ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਰੱਖੜੀ ਦੇ ਦਿਨ ਪੁੱਤਰ ਦੀ ਮੌਤ ਦੀ ਖ਼ਬਰ ਨੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ ਹੈ। ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਿਸ ਦਿਨ ਭੈਣਾਂ ਆਪਣੇ ਭਰਾ ਦੀ ਕਲਾਈ ’ਤੇ ਰੱਖੜੀ ਬੰਨ੍ਹ ਕੇ ਉਸ ਦੀ ਲੰਬੀ ਉਮਰ ਦੀ ਕਾਮਨਾ ਕਰਨੀਆਂ ਸਨ, ਉਸੇ ਦਿਨ ਭਰਾ ਦੇ ਇਸ ਦੁਨੀਆ ਤੋਂ ਚਲੇ ਜਾਣ ਨਾਲ ਪਰਿਵਾਰ ਵਿੱਚ ਚੀਕ-ਪੁਕਾਰ ਮਚ ਗਈ। ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments