Homeਪੰਜਾਬਪਠਾਨਕੋਟ ਵਿੱਚ ਰੱਖੜੀ ਵਾਲੇ ਦਿਨ ਜ਼ੋਰਦਾਰ ਮੀਂਹ, ਪੰਜਾਬ ਦੇ 5 ਜ਼ਿਲ੍ਹਿਆਂ ਲਈ...

ਪਠਾਨਕੋਟ ਵਿੱਚ ਰੱਖੜੀ ਵਾਲੇ ਦਿਨ ਜ਼ੋਰਦਾਰ ਮੀਂਹ, ਪੰਜਾਬ ਦੇ 5 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ

Heavy Rain in Pathankot on Rakhi, Weather Alert Issued for Five Punjab Districts

ਪੰਜਾਬ, 28 ਅਗਸਤ, 2026 (ਰਾਜੇਸ਼ ਕੁਮਾਰ) : ਰੱਖੜੀ ਦੇ ਤਿਉਹਾਰ ਵਾਲੇ ਦਿਨ ਪਠਾਨਕੋਟ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ਵਿੱਚ ਵੀ ਅਸਮਾਨ ਬੱਦਲਵਾਈ ਵਾਲਾ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਸੂਬੇ ਵਿੱਚ ਮਾਨਸੂਨ ਦੀ ਸਰਗਰਮੀ ਕਮਜ਼ੋਰ ਪੈਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਗਰਮੀ ਅਤੇ ਹੁੰਮਸ ਵਿੱਚ ਵਾਧਾ ਹੋਇਆ ਹੈ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ 27 ਅਗਸਤ ਨੂੰ ਵੀ ਉਪਰੋਕਤ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। ਇਸ ਦੌਰਾਨ ਚੰਡੀਗੜ੍ਹ ਵਿੱਚ ਦੋ ਵਾਰ ਮੀਂਹ ਵਰਗਾ ਮਾਹੌਲ ਬਣਿਆ ਅਤੇ ਹਲਕੀ ਬੂੰਦਾ-ਬਾਂਦੀ ਵੀ ਹੋਈ, ਪਰ ਅਧਿਕਾਰਤ ਤੌਰ ’ਤੇ ਮੀਂਹ ਦੀ ਰਿਕਾਰਡਿੰਗ ਨਹੀਂ ਹੋਈ। ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਸੂਬੇ ਦੇ ਹੋਰ ਮੌਸਮ ਕੇਂਦਰਾਂ ’ਤੇ ਕੋਈ ਵਰਖਾ ਦਰਜ ਨਹੀਂ ਹੋਈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 33.3 ਤੋਂ 39.9 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਦੇ ਨੇੜੇ ਇੱਕ ਮੌਸਮੀ ਪ੍ਰਣਾਲੀ ਸਰਗਰਮ ਹੈ, ਜਿਸ ਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਪੈ ਸਕਦਾ ਹੈ। ਇਸ ਤੋਂ ਇਲਾਵਾ ਮਾਨਸੂਨ ਟਰੱਫ ਅੰਮ੍ਰਿਤਸਰ ਅਤੇ ਅੰਬਾਲਾ ਵਿਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੀ ਸਰਗਰਮੀ ਬਣੀ ਰਹਿਣ ਦੀ ਸੰਭਾਵਨਾ ਹੈ। ਡੈਮਾਂ ਦੀ ਸਥਿਤੀ ਦੀ ਗੱਲ ਕਰੀਏ ਤਾਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,634.61 ਫੁੱਟ ਦਰਜ ਕੀਤਾ ਗਿਆ ਹੈ। ਇੱਥੇ ਪਾਣੀ ਦੀ ਆਮਦ 32,881 ਕਿਊਸਿਕ ਹੈ, ਜਦਕਿ 25,717 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪੌਂਗ ਡੈਮ ਦਾ ਪਾਣੀ ਪੱਧਰ 1,365.88 ਫੁੱਟ ਹੈ। ਇੱਥੇ ਪਾਣੀ ਦੀ ਆਮਦ 25,476 ਕਿਊਸਿਕ ਅਤੇ ਪਾਣੀ ਦੀ ਨਿਕਾਸੀ 16,405 ਕਿਊਸਿਕ ਦਰਜ ਕੀਤੀ ਗਈ ਹੈ। ਫਿਲਹਾਲ ਦੋਵੇਂ ਡੈਮਾਂ ਵਿੱਚ ਪਾਣੀ ਦਾ ਪੱਧਰ ਕਾਬੂ ਹੇਠ ਦੱਸਿਆ ਜਾ ਰਿਹਾ ਹੈ ਅਤੇ ਕਿਸੇ ਤਰ੍ਹਾਂ ਦਾ ਖ਼ਤਰਾ ਨਹੀਂ ਹੈ। 27 ਅਗਸਤ ਨੂੰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,634.22 ਫੁੱਟ ਸੀ, ਜੋ ਹੁਣ 0.39 ਫੁੱਟ ਵਧ ਕੇ 1,634.61 ਫੁੱਟ ਹੋ ਗਿਆ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments