ਸੰਗਰੂਰ, 28 ਅਗਸਤ, 2026 (ਹਰਸ਼ਪ੍ਰੀਤ ਕੌਰ) : ਨੌਜਵਾਨਾਂ ਦੀ ਲੋਕਤੰਤਰਿਕ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅੰਕੁਰ ਮਹਿੰਦਰੂ, ਪੀ.ਸੀ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਸਵੀਪ ਨੋਡਲ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੀ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਚੱਲ ਰਹੀ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ -2026’ ਦੇ ਦੂਜੇ ਪੜਾਅ ਤਹਿਤ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਉੱਚ ਸੈਕੰਡਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਤਕਨੀਕੀ ਸੰਸਥਾਵਾਂ ਅਤੇ ਆਈ.ਟੀ.ਆਈਜ਼. ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਲਗਾ ਕੇ ਯੋਗ ਵਿਦਿਆਰਥੀਆਂ ਨੂੰ ਫਾਰਮ-6 ਰਾਹੀਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ।







