Homeਪੰਜਾਬਮਿਸ਼ਨ ਕਲੀਨ ਪੰਜਾਬ’ ਤਹਿਤ ਅਮਲੋਹ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ...

ਮਿਸ਼ਨ ਕਲੀਨ ਪੰਜਾਬ’ ਤਹਿਤ ਅਮਲੋਹ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

A 10-day special cleanliness campaign has been launched in Amloh to improve sanitation and make the city cleaner and greener.

ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਅਗਸਤ, 2026 (ਹਰਸ਼ਪ੍ਰੀਤ ਕੌਰ) :  ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਅਭਿਆਨ ਤਹਿਤ ਹਲਕਾ ਅਮਲੋਹ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਹਲਕਾ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ, ਜਿਸ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾਣਗੇ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਖੁਦ ਸਫ਼ਾਈ ਮੁਹਿੰਮ ਵਿੱਚ ਸ਼ਮੂਲੀਅਤ ਕਰਦਿਆਂ ਸ਼ਹਿਰ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੁਹਿੰਮ ਵਿੱਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ, ਨਗਰ ਕੌਂਸਲ ਦੇ ਪ੍ਰਧਾਨ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅਮਲੋਹ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿੱਥੇ ਵੀ ਕੂੜੇ ਦੇ ਢੇਰ ਜਾਂ ਗੰਦਗੀ ਵਾਲੇ ਸਥਾਨ ਮੌਜੂਦ ਹਨ, ਉਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਮੁਕੰਮਲ ਸਫ਼ਾਈ ਕਰਵਾਈ ਜਾਵੇਗੀ, ਤਾਂ ਜੋ ਅਮਲੋਹ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਾ-ਭਰਾ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸ਼ਹਿਰ ਦੇ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਘਰੇਲੂ ਅਤੇ ਹੋਰ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਗਰ ਕੌਂਸਲ ਵੱਲੋਂ ਤਾਇਨਾਤ ਸਫ਼ਾਈ ਸੇਵਕਾਂ ਨੂੰ ਹੀ ਦੇਣ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ। ਵਿਧਾਇਕ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਚਲਾਈ ਜਾ ਰਹੀ ਇਹ ਮੁਹਿੰਮ ਅਮਲੋਹ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਹਰਿੰਦਰ ਕੌਰ ਚੀਮਾ, ਮੀਤ ਪ੍ਰਧਾਨ ਅਤੁੱਲ ਲੁਟਾਵਾ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਕੌਂਸਲਰ ਜਗਤਾਰ ਸਿੰਘ, ਕੌਂਸਲ ਜਾਨਵੀ ਸ਼ਰਮਾ, ਜਗਜੀਵਨ ਸਿੰਘ, ਮੋਨੀ ਪੰਡਿਤ, ਗੁਰਪ੍ਰੀਤ ਸਿੰਘ ਚੀਮਾ, ਰਾਜੇਸ਼ ਕੁਮਾਰ, ਮੇਟ ਪਰਮਜੀਤ ਸਿੰਘ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments