Homeਪੰਜਾਬਗੁਰੂ ਰਵਿਦਾਸ ਜੀ ਦਾ ਬਰਾਬਰੀ ਤੇ ਭਾਈਚਾਰੇ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ...

ਗੁਰੂ ਰਵਿਦਾਸ ਜੀ ਦਾ ਬਰਾਬਰੀ ਤੇ ਭਾਈਚਾਰੇ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ: ਨਰਿੰਦਰ ਕੌਰ ਭਰਾਜ

Guru Ravidas Ji’s Message of Equality and Brotherhood Guides Humanity: Bharaj

ਸੰਗਰੂਰ, 30 ਅਗਸਤ, 2026 (ਕਾਜਲ) : ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਸੰਗਰੂਰ ਵੱਲੋਂ ਅੱਜ ਸਵੇਰੇ ਕਰਵਾਈ ਗਈ 5 ਕਿਲੋਮੀਟਰ ‘ਬਰਾਬਰੀ ਲਈ ਦੌੜ’ ਵਿੱਚ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ, ਖਿਡਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹੈ। ਗੁਰੂ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਅਜਿਹੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ, ਜਿੱਥੇ ਜਾਤ-ਪਾਤ, ਊਚ-ਨੀਚ ਅਤੇ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਲਈ ਕੋਈ ਥਾਂ ਨਾ ਹੋਵੇ ਅਤੇ ਹਰ ਮਨੁੱਖ ਨੂੰ ਬਰਾਬਰ ਮਾਣ-ਸਤਿਕਾਰ ਮਿਲੇ।
ਉਨ੍ਹਾਂ ਕਿਹਾ ਕਿ ‘ਬਰਾਬਰੀ ਲਈ ਦੌੜ’ ਮਹਿਜ਼ ਇੱਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਰਵਿਦਾਸ ਜੀ ਦੇ ਸਮਾਜਿਕ ਬਰਾਬਰੀ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਹੈ। ਅਜਿਹੇ ਸਮਾਗਮ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਅਤੇ ਸਾਡੀ ਅਮੀਰ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਵਿਧਾਇਕ ਭਰਾਜ ਨੇ ਦੌੜ ਵਿੱਚ ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਦਿਖਾਏ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਵੱਡੀ ਭਾਗੀਦਾਰੀ ਇੱਕ ਸਿਹਤਮੰਦ ਅਤੇ ਸਮਾਜਿਕ ਤੌਰ ’ਤੇ ਜਾਗਰੂਕ ਪੰਜਾਬ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਸੰਗਰੂਰ ਵੱਲੋਂ ਇਸ ਦੌੜ ਨੂੰ ਕਰਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਅਜਿਹੇ ਸਮਾਗਮ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਬਰਾਬਰੀ, ਭਾਈਚਾਰੇ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦੇ ਮਾਰਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ ਵੱਖ ਅਹੁਦੇਦਾਰ, ਵੱਡੀ ਗਿਣਤੀ ਸ਼ਹਿਰ ਵਾਸੀ ਤੇ ਨੌਜਵਾਨ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments