Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਪੰਜਾਬ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਪੰਜਾਬ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ

Several Punjab leaders join the BJP in the presence of Haryana CM Nayab Singh Saini.

ਚੰਡੀਗੜ੍ਹ, 31 ਅਗਸਤ, 2026 (ਸੰਜੀਵ ਸਰਮਾ) : ਪੰਜਾਬ ਦੇ ਲਹਿਰਾਗਾਗਾ (ਸਤਾਰਾਣਾ ਹਲਕਾ) ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਖੇਤਰ ਦੇ ਵੱਖਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਅਤੇ ਭਾਜਪਾ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਖੇਤਰਾਂ ਨਾਲ ਸਬੰਧਤ ਤਿੰਨ ਦਰਜਨ ਤੋਂ ਵੱਧ ਲੋਕ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਵਰਕਰਾਂ ਤੋਂ ਇਲਾਵਾ ਮਾਜ ਸੇਵੀ, ਕਾਰੋਬਾਰੀ, ਕਿਸਾਨ, ਠੇਕੇਦਾਰ, ਸਾਬਕਾ ਸੈਨਿਕ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਸਬੰਧਤ ਲੋਕ ਸ਼ਾਮਲ ਰਹੇ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹ ਰਹੇ ਵਿਕਾਸ ਕਾਰਜਾਂ ਅਤੇ ਭਾਜਪਾ ਦੀਆਂ ਲੋਕ-ਭਲਾਈ ਨੀਤੀਆਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਜਿਨ੍ਹਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਉਹ ਉਮੀਦਾਂ ਪੂਰੀਆਂ ਨਹੀਂ ਹੋਈਆਂ। ਇਸੇ ਕਾਰਨ ਹੁਣ ਲੋਕ ਇੱਕ ਵਿਕਲਪ ਵਜੋਂ ਭਾਜਪਾ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਿਰਫ਼ ਚੋਣਾਂ ਦੇ ਸਮੇਂ ਲੋਕਾਂ ਵਿਚ ਜਾਣ ਵਾਲੀ ਪਾਰਟੀ ਨਹੀਂ ਹੈ, ਸਗੋਂ ਲਗਾਤਾਰ ਜਨਸੇਵਾ ਅਤੇ ਵਿਕਾਸ ਲਈ ਕੰਮ ਕਰਨ ਵਾਲੀ ਪਾਰਟੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਭਾਜਪਾ ਨਾਲ ਜੁੜਨਾ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ। ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਸਨਮਾਨ ਅਤੇ ਅੱਗੇ ਵਧਣਦਾ ਮੌਕਾ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਹੁਣ ਲੋਕਾਂ ਦੇ ਮੁੱਦਿਆਂ ਤੋਂ ਦੂਰ ਹੁੰਦੀ ਜਾ ਰਹੀ ਹੈ, ਜਦਕਿ ਭਾਜਪਾ ਵਿਕਾਸ, ਸੁਸ਼ਾਸਨ ਅਤੇ ਜਨਸੇਵਾ ਦੇ ਏਜੰਡੇ ਨਾਲ ਅੱਗੇ ਵਧ ਰਹੀ ਹੈ ਲਹਿਰਾਗਾਗਾ ਵਿੱਚ ਲੋਕਾਂ ਦਾ ਭਾਜਪਾ ਨਾਲ ਜੁੜਨਾ ਇਸ ਬਦਲਦੇ ਸਿਆਸੀ ਮਾਹੌਲ ਦਾ ਸੰਕੇਤ ਹੈ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਓਲੰਪਿਕ ਅਵਾਰਡੀ ਮਨਪ੍ਰੀਤ ਕੌਰ, ਕਿਸਾਨ ਯੂਨੀਅਨ ਨਾਲ ਜੁੜੇ ਨਿਰਮਲ ਸਿੰਘ, ਕਿਸਾਨ ਰਾਮਪਾਲ ਲੱਬਲ, ਕਾਰੋਬਾਰੀ ਦੀਪਕ ਗਰਗ, ਅਮਿਤਪਾਲ ਸਿੰਘ ਅਤੇ ਸੁਖਜੀਤ ਸਰਮਾ, ਸਮਾਜ ਸੇਵੀ ਦੌਲੀ ਰਾਮ, ਤਾਰਾ ਸਿੰਘ, ਸੁਸ਼ੀਲ ਕੁਮਾਰ ਅਤੇ ਮਨਦੀਪ ਸਿੰਘ, ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਬਲਵਿੰਦਰ ਸਿੰਘ ਅਤੇ ਠੇਕੇਦਾਰ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕ ਸ਼ਾਮਲ ਰਹੇ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments