Homeਪੰਜਾਬਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਵੋਟਿੰਗ ਮੁਕੰਮਲ, ਦੇਰ ਸ਼ਾਮ ਤੱਕ ਨਤੀਜੇ ਆਉਣ...

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਵੋਟਿੰਗ ਮੁਕੰਮਲ, ਦੇਰ ਸ਼ਾਮ ਤੱਕ ਨਤੀਜੇ ਆਉਣ ਦੀ ਉਮੀਦ

Voting concludes at Panjab University as counting begins, with key student election results expected by late evening.

ਚੰਡੀਗੜ੍ਹ, 31 ਅਗਸਤ, 2026 (ਜਗਦੇਵ ਸਿੰਘ ਢਿੱਲੋਂ) : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਲਈ ਸੋਮਵਾਰ ਨੂੰ ਵੋਟਿੰਗ ਦੀ ਪ੍ਰਕਿਰਿਆ ਮੁਕੰਮਲ ਹੋ ਗਈ। ਹੁਣ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਦੇਰ ਸ਼ਾਮ ਤੱਕ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪ੍ਰਧਾਨ ਸਮੇਤ ਹੋਰ ਅਹਿਮ ਅਹੁਦਿਆਂ ਦੇ ਜੇਤੂਆਂ ਦੀ ਤਸਵੀਰ ਸਪੱਸ਼ਟ ਹੋ ਜਾਵੇਗੀ। ਇਸ ਵਾਰ ਚੋਣਾਂ ਵਿੱਚ ਪਿਛਲੀਆਂ ਚੋਣਾਂ ਦੇ ਮੁਕਾਬਲੇ ਵੋਟਿੰਗ ਪ੍ਰਤੀਸ਼ਤ ਵਿੱਚ ਲਗਭਗ 10 ਤੋਂ 15 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਦੱਸੀ ਜਾ ਰਹੀ ਹੈ। ਇਸ ਦਾ ਇੱਕ ਮੁੱਖ ਕਾਰਨ ਲੰਬਾ ਵੀਕਐਂਡ ਮੰਨਿਆ ਜਾ ਰਿਹਾ ਹੈ। ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਹੋਣ ਕਾਰਨ ਕਈ ਵਿਦਿਆਰਥੀ ਆਪਣੇ ਘਰਾਂ ਨੂੰ ਚਲੇ ਗਏ ਸਨ ਅਤੇ ਕੁਝ ਵਿਦਿਆਰਥੀ ਸਮੇਂ ਸਿਰ ਯੂਨੀਵਰਸਿਟੀ ਵਾਪਸ ਨਹੀਂ ਪਹੁੰਚ ਸਕੇ।

ਐਂਟਰੀ ਚੈਕਿੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਉਠਾਏ ਸਵਾਲ

ਇਸ ਦੌਰਾਨ ਕੁਝ ਵਿਦਿਆਰਥੀਆਂ ਅਤੇ ਪ੍ਰਧਾਨ ਅਹੁਦੇ ਦੇ ਉਮੀਦਵਾਰਾਂ ਨੇ ਕੈਂਪਸ ਵਿੱਚ ਦਾਖ਼ਲੇ ਸਮੇਂ ਹੋਣ ਵਾਲੀ ਸੁਰੱਖਿਆ ਜਾਂਚ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਘਰਾਂ ਤੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਨੂੰ ਐਂਟਰੀ ਗੇਟਾਂ ’ਤੇ ਸੁਰੱਖਿਆ ਜਾਂਚ ਵਿੱਚ 10 ਤੋਂ 15 ਮਿੰਟ ਤੱਕ ਦਾ ਸਮਾਂ ਲੱਗ ਰਿਹਾ ਸੀ। ਵਿਦਿਆਰਥੀਆਂ ਅਤੇ ਉਮੀਦਵਾਰਾਂ ਨੇ ਮੰਗ ਕੀਤੀ ਕਿ ਅਜਿਹੇ ਵਿਦਿਆਰਥੀਆਂ ਨੂੰ ਵੋਟ ਪਾਉਣ ਲਈ 10-15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇ। ਹਾਲਾਂਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਮੰਗ ਮਨਜ਼ੂਰ ਨਹੀਂ ਕੀਤੀ ਅਤੇ ਕੁਝ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਮੌਕਾ ਨਹੀਂ ਮਿਲ ਸਕਿਆ।

ਦੁਪਹਿਰ ਤੋਂ ਵੋਟਾਂ ਦੀ ਗਿਣਤੀ ਸ਼ੁਰੂ

ਵੋਟਿੰਗ ਖ਼ਤਮ ਹੋਣ ਤੋਂ ਬਾਅਦ ਦੁਪਹਿਰ ਕਰੀਬ 12:30 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਗਈ। ਹੁਣ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਉਮੀਦਵਾਰ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਦੇਰ ਸ਼ਾਮ ਤੱਕ ਨਤੀਜੇ ਆਉਣ ਦੀ ਉਮੀਦ ਹੈ। ਇਸ ਵਾਰ ਕਿਹੜਾ ਉਮੀਦਵਾਰ ਪ੍ਰਧਾਨਗੀ ਦੀ ਬਾਜ਼ੀ ਮਾਰਦਾ ਹੈ ਅਤੇ ਕਿਹੜੀਆਂ ਵਿਦਿਆਰਥੀ ਜਥੇਬੰਦੀਆਂ ਨੂੰ ਹੋਰ ਅਹਿਮ ਅਹੁਦਿਆਂ ’ਤੇ ਜਿੱਤ ਮਿਲਦੀ ਹੈ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments