ਪਟਿਆਲਾ, 01 ਸਤੰਬਰ, 2026 (ਦੀਪਕ ਦੱਤਾ): ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ, ਰੱਖ-ਰਖਾਅ ਦੇ ਕੇਸ, ਫੌਜਦਾਰੀ ਕੰਪਾਊਂਡੇਬਲ ਕੇਸ, ਹੋਰ ਦੀਵਾਨੀ ਝਗੜੇ ਅਤੇ ਟ੍ਰਿਬਿਊਨਲ ਵਿੱਚ ਲੰਬਿਤ ਕੇਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ, ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ ( ਸਿਵਲ ਅਦਾਲਤਾਂ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ ਮਿਤੀ 12.9.2026 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ।
12 ਸਤੰਬਰ ਨੂੰ ਪਟਿਆਲਾ, ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗੇਗੀ ਨੈਸ਼ਨਲ ਲੋਕ ਅਦਾਲਤ
National Lok Adalat to Be Held Across Patiala District on September 12
RELATED ARTICLES







