Homeਪੰਜਾਬਪਿੰਡ ਕਾਤਰੋਂ ਅਤੇ ਕਿਲ੍ਹਾ ਹਕੀਮਾਂ ਵਿਖੇ ਬਣੇ ਖੇਡ ਸਟੇਡੀਅਮਾਂ ਦਾ ਓ.ਐੱਸ.ਡੀ. ਸੁਖਵੀਰ...

ਪਿੰਡ ਕਾਤਰੋਂ ਅਤੇ ਕਿਲ੍ਹਾ ਹਕੀਮਾਂ ਵਿਖੇ ਬਣੇ ਖੇਡ ਸਟੇਡੀਅਮਾਂ ਦਾ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਉਦਘਾਟਨ

Sports Stadiums Inaugurated in Katron and Qila Hakiman

ਸ਼ੇਰਪੁਰ, 1 ਸਤੰਬਰ, 2026 (ਕਾਜਲ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਢੁੱਕਵਾਂ ਮਾਹੌਲ ਦੇਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਪਿੰਡ ਕਾਤਰੋਂ ਅਤੇ ਕਿਲ੍ਹਾ ਹਕੀਮਾਂ ਵਿਖੇ ਨਵੇਂ ਬਣੇ ਖੇਡ ਸਟੇਡੀਅਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਕਿਲ੍ਹਾ ਹਕੀਮਾਂ ਵਿਖੇ 25.87 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਤਿਆਰ ਕੀਤਾ ਗਿਆ ਹੈ, ਜਦਕਿ ਪਿੰਡ ਕਾਤਰੋਂ ਵਿਖੇ 12.51 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਸਟੇਡੀਅਮਾਂ ਦੇ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਖੇਡਾਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਉਹ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣਗੇ। ਓ.ਐੱਸ.ਡੀ. ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਗਾਉਣਾ ਹੈ। ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਅਭਿਆਸ ਲਈ ਵਧੀਆ ਮਾਹੌਲ ਮਿਲੇਗਾ ਅਤੇ ਪੇਂਡੂ ਖੇਤਰਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਸਾਹਮਣੇ ਆਵੇਗੀ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡਾਂ ਵਿੱਚ ਖੇਡਾਂ ਲਈ ਲੋੜੀਂਦਾ ਬੁਨਿਆਦੀ ਢਾਂਚਾ ਵਿਕਸਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਬੇਹੱਦ ਉਤਸ਼ਾਹ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਨਵੇਂ ਖੇਡ ਸਟੇਡੀਅਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਚਰਨ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਅਮ੍ਰਿਤਪਾਲ ਸਿੰਘ, ਗਗਨ ਜਵੰਧਾ, ਸੁਖਦੇਵ ਸਿੰਘ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਮੋਹਤਬਰ ਵਿਅਕਤੀ, ਖੇਡ ਪ੍ਰੇਮੀ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments