ਪਟਿਆਲਾ, (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ। ਜਾਣਕਾਰੀ ਮੁਤਾਬਕ ਹਰਮੇਲ ਸਿੰਘ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ। ਟੌਹੜਾ 1997 ਵਿੱਚ ਡਕਾਲਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਅਤੇ ਅਕਾਲੀ ਸਰਕਾਰ ਵਿੱਚ ਲੋਕ ਨਿਰਮਾਣ ਮੰਤਰੀ ਬਣੇ। 2016 ਵਿੱਚ, ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰ 2019 ਵਿੱਚ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆ ਗਏ।
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ
RELATED ARTICLES







