Homeਪਟਿਆਲਾ ਅਪਡੇਟਪਟਿਆਲਾ ਦੇ ਸਿਉਣਾ ਚੌਕ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, ਤਿੰਨ...

ਪਟਿਆਲਾ ਦੇ ਸਿਉਣਾ ਚੌਕ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, ਤਿੰਨ ਮੁਲਜ਼ਮ ਗ੍ਰਿਫ਼ਤਾਰ

Three Arrested in Patiala’s Siuna Chowk Murder Case

ਪਟਿਆਲਾ, 3 ਸਤੰਬਰ 2026 (ਦੀਪਕ ਦੱਤਾ): ਪਟਿਆਲਾ ਦੇ ਸਿਉਣਾ ਚੌਕ ਵਿੱਚ 16 ਸਾਲਾ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸਪੀ ਸਿਟੀ ਮੋਹਿਤ ਅਗਰਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪੁਲਿਸ ਮੁਤਾਬਕ ਵਾਰਦਾਤ ਰਾਤ ਕਰੀਬ 8:30 ਵਜੇ ਵਾਪਰੀ ਸੀ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ 31 ਅਗਸਤ ਨੂੰ ਐਫਆਈਆਰ ਨੰਬਰ 24 ਦਰਜ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਨਮੋਲ ਉਰਫ਼ ਓਮ ਪ੍ਰਕਾਸ਼, ਯੁਵਰਾਜ ਸਿੰਘ ਬਿੱਲਾ ਅਤੇ ਯੁਵਰਾਜ ਸਿੰਘ ਚੀਮਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਅਨਮੋਲ ਮ੍ਰਿਤਕ ਦਾ ਗੁਆਂਢੀ ਹੈ ਅਤੇ ਘਟਨਾ ਸਥਾਨ ਤੋਂ ਕੁਝ ਹੀ ਘਰਾਂ ਦੀ ਦੂਰੀ ’ਤੇ ਰਹਿੰਦਾ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ। ਹੁਣ ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments