ਚੰਡੀਗੜ੍ਹ, 4 ਸਤੰਬਰ 2026 ( ਗੁਰਮੀਤ ਸਿੰਘ ਤੁੰਗ) : ਪੀ.ਸੀ.ਐੱਸ. ਅਧਿਕਾਰੀ (ਸੇਵਾਮੁਕਤ) ਰਵਿੰਦਰ ਕੁਮਾਰ ਬਾਂਸਲ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਦਰਸ਼ਨਾ ਦੇਵੀ ਦਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਸ੍ਰੀਮਤੀ ਦਰਸ਼ਨਾ ਦੇਵੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਅੱਜ 4 ਸਤੰਬਰ ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿਖੇ ਅਦਾ ਕੀਤੀਆਂ ਜਾਣਗੀਆਂ। ਸ੍ਰੀਮਤੀ ਦਰਸ਼ਨਾ ਦੇਵੀ ਪੰਜਾਬ ਦੇ ਤਹਿਸੀਲਦਾਰ ਪੁਨੀਤ ਬਾਂਸਲ ਦੀ ਤਾਈ ਜੀ ਵੀ ਸਨ। ਬਾਂਸਲ ਪਰਿਵਾਰ ਦਾ ਸਬੰਧ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਨਾਲ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ–ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ਵਿੱਚ ਵੱਖ–ਵੱਖ ਵਰਗਾਂ ਵੱਲੋਂ ਬਾਂਸਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।







