Homeਪੰਜਾਬਕੇ.ਵੀ.ਕੇ. ਸੰਗਰੂਰ ਵੱਲੋਂ “ਬੀਜ ਉਤਪਾਦਨ – ਇੱਕ ਉੱਦਮ ਵਜੋਂ” ਵਿਸ਼ੇ ’ਤੇ ਕਿੱਤਾ...

ਕੇ.ਵੀ.ਕੇ. ਸੰਗਰੂਰ ਵੱਲੋਂ “ਬੀਜ ਉਤਪਾਦਨ – ਇੱਕ ਉੱਦਮ ਵਜੋਂ” ਵਿਸ਼ੇ ’ਤੇ ਕਿੱਤਾ ਮੁਖੀ ਸਿਖਲਾਈ ਕੋਰਸ ਦਾ ਆਯੋਜਨ

KVK Sangrur Organizes Vocational Training on Seed Production as an Enterprise

ਸੰਗਰੂਰ, 4 ਸਤੰਬਰ, 2026 (ਦੀਪਕ ਦੱਤਾ) : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਡਾਇਰੈਕਟਰ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਕਿਸਾਨਾਂ ਅਤੇ ਪੇਂਡੂ ਨੌਜਵਾਨਾਂ ਲਈ “ਬੀਜ ਉਤਪਾਦਨ – ਇੱਕ ਉੱਦਮ ਵਜੋਂ” ਵਿਸ਼ੇ ’ਤੇ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 19 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਵਾਧੂ ਆਮਦਨ ਅਤੇ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣਾ ਸੀ। ਸਿਖਲਾਈ ਦੇ ਉਦਘਾਟਨੀ ਸੈਸ਼ਨ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਭਾਗ ਲੈਣ ਵਾਲੇ ਕਿਸਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਖੇਤੀਬਾੜੀ ਵਿੱਚ ਸਹਾਇਕ ਧੰਦੇ ਵਜੋਂ ਬੀਜ ਉਤਪਾਦਨ ਦੇ ਘੇਰੇ ਅਤੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕੇਂਦਰ ਵੱਲੋਂ ਸਮੇਂ-ਸਮੇਂ ’ਤੇ ਕਰਵਾਏ ਜਾਂਦੇ ਕਿੱਤਾਮੁਖੀ ਸਿਖਲਾਈ ਕੋਰਸਾਂ ਅਤੇ ਹੋਰ ਪਸਾਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਸਿਖਲਾਈ ਕੋਰਸ ਦੇ ਕੋਆਰਡੀਨੇਟਰ ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਐਗਰੋਨੋਮੀ) ਨੇ ਸਿਖਿਆਰਥੀਆਂ ਨੂੰ ਝੋਨਾ, ਕਣਕ, ਮੱਕੀ, ਮੂੰਗੀ ਅਤੇ ਆਲੂ ਦੀਆਂ ਫਸਲਾਂ ਦੇ ਬੀਜ ਉਤਪਾਦਨ ਲਈ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਉੱਚ ਗੁਣਵੱਤਾ ਵਾਲੇ ਬੀਜ ਉਤਪਾਦਨ ਲਈ ਚੰਗੇ ਬੀਜ ਸਰੋਤ ਦੀ ਮਹੱਤਤਾ, ਫ਼ਸਲਾਂ ਅਤੇ ਕਿਸਮਾਂ ਦੀ ਆਪਸੀ ਦੂਰੀ, ਨਦੀਨਾਂ ਅਤੇ ਰੋਗੀ ਬੂਟਿਆਂ ਦੀ ਰੋਗਿੰਗ ਅਤੇ ਵੱਖ-ਵੱਖ ਫਸਲਾਂ ਦੇ ਬੀਜਾਂ ਦੀ ਸੰਭਾਲ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਬੀਜਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਬੰਧਨ ਬਾਰੇ ਵੀ ਕਿਸਾਨਾਂ ਨਾਲ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਡਾ. ਰਵਿੰਦਰ ਕੌਰ, ਐਸੋਸੀਏਟ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਸਬਜ਼ੀਆਂ ਦੇ ਬੀਜ ਉਤਪਾਦਨ ਦੀਆਂ ਤਕਨੀਕਾਂ ਬਾਰੇ ਚਰਚਾ ਕੀਤੀ ਅਤੇ ਸਬਜ਼ੀਆਂ ਦੇ ਬੀਜ ਉਤਪਾਦਨ ਦੀ ਆਰਥਿਕਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਸ੍ਰੀ ਦਮਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਬੀਜ), ਸੰਗਰੂਰ ਨੇ ਕਿਸਾਨਾਂ ਨੂੰ “ਬੀਜ ਐਕਟ 1966” ਦੀਆਂ ਵਿਵਸਥਾਵਾਂ ਤੋਂ ਜਾਣੂ ਕਰਵਾਇਆ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਤੋਂ ਬੀਜ ਉਤਪਾਦਕ ਅਤੇ ਬੀਜ ਵਿਕਰੇਤਾ ਦਾ ਲਾਇਸੈਂਸ ਪ੍ਰਾਪਤ ਕਰਨ ਦੀ ਜਾਣਕਾਰੀ ਅਤੇ ਵਿਧੀ ਸਾਂਝੀ ਕੀਤੀ। ਡਾ. ਬੂਟਾ ਸਿੰਘ ਰੋਮਾਣਾ, ਡਾਇਰੈਕਟਰ, ਅਕਾਲ ਸੀਡ ਫਾਰਮ, ਮਸਤੂਆਣਾ ਸਾਹਿਬ ਨੇ ਬੀਜ ਉਤਪਾਦਨ ਦੇ ਆਪਣੇ ਵਿਸ਼ਾਲ ਤਜ਼ਰਬੇ ਨੂੰ ਭਾਗ ਲੈਣ ਵਾਲੇ ਕਿਸਾਨਾਂ ਨਾਲ ਸਾਂਝਾ ਕੀਤਾ। ਉਨ੍ਹਾਂ ਗੁਣਵੱਤਾ ਭਰਪੂਰ ਬੀਜ ਉਤਪਾਦਨ ਕਰਨ ਲਈ ਬੀਜ ਗ੍ਰੇਡਿੰਗ ਦੀ ਮਹੱਤਤਾ ਅਤੇ ਬੀਜ ਗ੍ਰੇਡਿੰਗ ਦੇ ਵੱਖ-ਵੱਖ ਪੜਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸਿਖਿਆਰਥੀਆਂ ਦਾ ਅਕਾਲ ਸੀਡ ਫਾਰਮ, ਮਸਤੂਆਣਾ ਸਾਹਿਬ ਅਤੇ ਖੇਤਰੀ ਖੋਜ ਕੇਂਦਰ, ਖੇੜੀ ਦਾ ਵਿੱਦਿਅਕ ਦੌਰਾ ਵੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਬੀਜ ਉਤਪਾਦਨ ਦੇ ਵਿਹਾਰਕ ਅਤੇ ਵਿਗਿਆਨਕ ਪੱਖਾਂ ਬਾਰੇ ਪ੍ਰੈਕਟਿਕਲ ਗਿਆਨ ਹਾਸਲ ਕੀਤਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments