Homeਪੰਜਾਬਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ ਸੌਗਾਤ

Minister Barinder Kumar Goyal Announces Major Development Gift for Lehragaga Villages

ਲਹਿਰਾਗਾਗਾ/ਸੰਗਰੂਰ, 4 ਸਤੰਬਰ, 2026 (ਜਗਦੇਵ ਸਿੰਘ ਜੱਗੀ) :  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 55 ਲੱਖ 86 ਹਜ਼ਾਰ ਰੁਪਏ ਦੀ ਲਾਗਤ ਨਾਲ ਡਰੇਨਾਂ ਉੱਤੇ ਉਸਾਰੇ ਜਾਣ ਵਾਲੇ ਤਿੰਨ ਪੁਲਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਸਬੰਧਤ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਦੌਰਾਨ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਡਰੇਨਜ਼ ਢਾਂਚੇ ਦੀ ਕਾਰਗੁਜ਼ਾਰੀ ਅਤੇ ਰੱਖ-ਰਖਾਅ ਨੂੰ ਵੀ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡ ਬਖੋਰਾ ਕਲਾਂ ਵਿਖੇ ਲਹਿਰਾ ਮੇਨ ਡਰੇਨ ਦੇ ਆਰ.ਡੀ. 28100 ’ਤੇ ਪੁਲ ਦਾ ਨਿਰਮਾਣ ਕਰੀਬ 93 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸੇ ਤਰ੍ਹਾਂ ਰਾਮਗੜ੍ਹ ਸੰਧਵਾਂ ਵਿਖੇ ਐਲ-5 ਡਰੇਨ ਦੇ ਆਰ.ਡੀ. 7900 ’ਤੇ ਪੁਲ ਦੇ ਨਿਰਮਾਣ ਲਈ ਕਰੀਬ 66 ਲੱਖ 13 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਪਿੰਡ ਕੋਟੜਾ ਲਹਿਲ ਵਿਖੇ ਲਹਿਰਾ ਲਿੰਕ ਡਰੇਨ ਦੇ ਆਰ.ਡੀ. 17600 ’ਤੇ ਪੁਲ ਦਾ ਨਿਰਮਾਣ ਕਰੀਬ 96 ਲੱਖ 34 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਰੇਨਾਂ ਉੱਤੇ ਪੁਲਾਂ ਦੀ ਉਸਾਰੀ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਅਤੇ ਪਿੰਡਾਂ ਵਿਚਕਾਰ ਆਵਾਜਾਈ ਹੋਰ ਸੁਚਾਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਆਪਣੇ ਰੋਜ਼ਾਨਾ ਕੰਮਕਾਜ ਅਤੇ ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ ਲਈ ਆਉਣ-ਜਾਣ ਵਿੱਚ ਵੀ ਸਹੂਲਤ ਮਿਲੇਗੀ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਮਿਆਰੀ ਨਿਰਮਾਣ ਸਮੱਗਰੀ ਦੀ ਵਰਤੋਂ ਕਰਦਿਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਪੁਲਾਂ ਦੀ ਉਸਾਰੀ ਨਾਲ ਬਖੋਰਾ ਕਲਾਂ, ਰਾਮਗੜ੍ਹ ਸੰਧਵਾਂ, ਕੋਟੜਾ ਲਹਿਲ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments