ਬਠਿੰਡਾ/ਚੰਡੀਗੜ੍ਹ, 5 ਸਤੰਬਰ 2026 (ਰਾਜੇਸ਼ ਕੁਮਾਰ): ਪੰਜਾਬ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅੱਜ ਬਠਿੰਡਾ ਤੋਂ ਸ਼ਾਨਦਾਰ ਆਗਾਜ਼ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਖੇਡ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਵੱਖ–ਵੱਖ ਖੇਡਾਂ ਨਾਲ ਜੁੜੇ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਖੇਡ ਮੇਲੇ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਮਿਲੇਗਾ। ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਨਿਖਾਰਨ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਬਠਿੰਡਾ ਵਿੱਚ ਹੋਣ ਵਾਲੇ ਉਦਘਾਟਨੀ ਸਮਾਗਮ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਖੇਡਾਂ ਅਤੇ ਖਿਡਾਰੀਆਂ ਨਾਲ ਸਬੰਧਤ ਹੋਰ ਐਲਾਨ ਕੀਤੇ ਜਾਣ ਦੀ ਵੀ ਉਮੀਦ ਹੈ।







