Homeਪੰਜਾਬਮੋਹਣਜੀਤ ਸਿੰਘ ਦੇ ਸਮਰਥਨ ਵਿੱਚ ਕਾਲਾ ਝੰਡਾ ਲੈ ਕੇ ਸੰਗਰੂਰ ਪਹੁੰਚੇ ਬਿਕਰਮ...

ਮੋਹਣਜੀਤ ਸਿੰਘ ਦੇ ਸਮਰਥਨ ਵਿੱਚ ਕਾਲਾ ਝੰਡਾ ਲੈ ਕੇ ਸੰਗਰੂਰ ਪਹੁੰਚੇ ਬਿਕਰਮ ਮਜੀਠੀਆ

Bikram Majithia reaches Sangrur with a black flag to support Mohanjit Singh.

ਸੰਗਰੂਰ, 5 ਸਤੰਬਰ, 2026 (ਕਾਜਲ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ੇਰੋਂ ਪਿੰਡ ਦੇ ਮੋਹਣਜੀਤ ਸਿੰਘ ਦੇ ਸਮਰਥਨ ਵਿੱਚ ਕਾਲਾ ਝੰਡਾ ਲੈ ਕੇ ਸੰਗਰੂਰ ਪਹੁੰਚੇ। ਮੋਹਣਜੀਤ ਸਿੰਘ ਨੂੰ ਕਥਿਤ ਤੌਰ ’ਤੇ ਪੁਲਿਸ ਵੱਲੋਂ ਕੁੱਟਮਾਰ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਅਤੇ ਪੁਲਿਸ ’ਤੇ ਸਵਾਲ ਚੁੱਕੇ ਜਾ ਰਹੇ ਹਨ। ਮਜੀਠੀਆ ਨੇ ਮੋਹਣਜੀਤ ਸਿੰਘ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਮਜੀਠੀਆ ਨੇ ਮੁੱਖ ਮੰਤਰੀ ਅਤੇ SSP ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਮਾਮਲਾ ਬਣਦਾ ਹੈ ਤਾਂ ਕੇਸ ਦਰਜ ਕੀਤਾ ਜਾਵੇ। ਦੂਜੇ ਪਾਸੇ, ਸੰਗਰੂਰ ਪੁਲਿਸ ਨੇ ਮੋਹਣਜੀਤ ਸਿੰਘ ਦੀ ਪੁਲਿਸ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਨੂੰ ਨਕਾਰਿਆ ਹੈ। ਪੁਲਿਸ ਦੇ ਇਸ ਸਪਸ਼ਟੀਕਰਨ ਦੇ ਬਾਵਜੂਦ ਵਿਰੋਧੀ ਧਿਰਾਂ ਵੱਲੋਂ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments