Homeਪੰਜਾਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ

Harpal Cheema calls for stronger community action, rehabilitation and crackdown on drug trafficking in Sangrur.

ਸੰਗਰੂਰ, 7 ਸਤੰਬਰ, 2026 (ਕਾਜਲ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ, ਬਲਾਕ ਕੋਆਰਡੀਨੇਟਰਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਇਸ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਅਤੇ ਸਿਹਤਮੰਦ ਜੀਵਨ ਵੱਲ ਵਧਣ ਲਈ ਅੱਗੇ ਆ ਰਹੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੇ ਗੈਰ-ਕਾਨੂੰਨੀ ਨਸ਼ਾ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਸ਼ੇ ਦੀ ਲਤ ਤੋਂ ਬਾਹਰ ਆ ਰਹੇ ਲੋਕਾਂ ਲਈ ਉਮੀਦ ਦੀ ਕਿਰਨ ਹੈ, ਜਦਕਿ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਲਈ ਵੱਡੀ ਚੁਣੌਤੀ ਬਣ ਰਹੀ ਹੈ। ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਨਾਲ ਨਹੀਂ ਜਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮੰਗ ਘਟਾਉਣ, ਨਸ਼ੇ ਦੀ ਲਤ ਨੂੰ ਰੋਕਣ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਮੁੜ ਵਸੇਬੇ ਤੇ ਸਮਾਜ ਵਿੱਚ ਮੁੜ ਸਨਮਾਨਜਨਕ ਢੰਗ ਨਾਲ ਸ਼ਾਮਲ ਕਰਨ ਲਈ ਇੱਕ ਵਿਆਪਕ ਰਣਨੀਤੀ ਵੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਯੂਥ ਗਰੁੱਪਾਂ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਤਾਂ ਜੋ ਇਸ ਮੁਹਿੰਮ ਨੂੰ ਲਗਾਤਾਰ ਚੱਲਣ ਵਾਲੀ ਲੋਕ ਲਹਿਰ ਵਿੱਚ ਬਦਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਅਤੇ ਤਸਕਰੀ ਨਾਲ ਸਬੰਧਤ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ, ਸੰਵੇਦਨਸ਼ੀਲ ਥਾਵਾਂ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਵਧਾਉਣ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਅਤੇ ਕਾਰਜਪ੍ਰਣਾਲੀ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਕਮਿਊਨਿਟੀ ਪੱਧਰ ਦੀਆਂ ਕਮੇਟੀਆਂ ਵਿਚਕਾਰ ਨਜ਼ਦੀਕੀ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜ਼ਰੂਰੀ ਹੈ, ਪਰ ਇਸ ਦੇ ਨਾਲ ਨਸ਼ਿਆਂ ਦੀ ਮੰਗ ਘਟਾਉਣਾ ਵੀ ਉਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਪਰਿਵਾਰਕ ਰਿਸ਼ਤੇ, ਮਾਪਿਆਂ ਅਤੇ ਬੱਚਿਆਂ ਵਿਚਕਾਰ ਖੁੱਲ੍ਹਾ ਸੰਚਾਰ, ਖੇਡਾਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਅਤੇ ਸਮਾਜਿਕ ਜਾਗਰੂਕਤਾ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਫਸਣ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਉਤਪਾਦਕ ਜੀਵਨ ਵੱਲ ਪ੍ਰੇਰਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ, ਸਿਵਲ ਸਰਜਨ ਡਾ. ਅਮਰਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਤੇ ਵਾਰਡ ਰੱਖਿਆ ਕਮੇਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments