Homeਪਟਿਆਲਾ ਅਪਡੇਟਸਾਹਿਤ ਸਭਾ, ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਡਾ. ਰਵੇਲ ਸਿੰਘ ਵੱਲੋਂ...

ਸਾਹਿਤ ਸਭਾ, ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਡਾ. ਰਵੇਲ ਸਿੰਘ ਵੱਲੋਂ ਵਿਸ਼ੇਸ਼ ਭਾਸ਼ਣ

Dr. Ravel Singh addresses a special literary session at Punjabi University’s Punjabi Department in Patiala.

ਪਟਿਆਲਾ, 7 ਸਤੰਬਰ, 2026 (ਦੀਪਕ ਦੱਤਾ) : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ “ਭਰਤ ਮੁਨੀ ਦੇ ਨਾਟਯ-ਸ਼ਾਸਤਰ ਦੀ ਪੁਨਰ-ਵਿਆਖਿਆ” ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਸਮਾਗਮ ਵਿੱਚ ਡਾ. ਰਵੇਲ ਸਿੰਘ, ਸਾਬਕਾ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ, ਦਿੱਲੀ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਭਰਤ ਮੁਨੀ ਦੇ ਨਾਟਯ-ਸ਼ਾਸਤਰ ਦੀਆਂ ਵੱਖ-ਵੱਖ ਧਾਰਨਾਵਾਂ, ਭਾਰਤੀ ਨਾਟ-ਪਰੰਪਰਾ ਵਿੱਚ ਇਸ ਦੇ ਮਹੱਤਵ ਅਤੇ ਸਮਕਾਲੀ ਸੰਦਰਭ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਨਾਟਯ-ਸ਼ਾਸਤਰ ਨੂੰ ਨਵੇਂ ਦ੍ਰਿਸ਼ਟੀਕੋਣ ਤੋਂ ਸਮਝਣ ਅਤੇ ਇਸ ਦੀ ਪੁਨਰ-ਵਿਆਖਿਆ ਦੀਆਂ ਸੰਭਾਵਨਾਵਾਂ ’ਤੇ ਵੀ ਚਰਚਾ ਕੀਤੀ।
ਇਸ ਤੋਂ ਪਹਿਲਾਂ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਮੁੱਖ ਵਕਤਾ ਅਤੇ ਹਾਜ਼ਰ ਸਰੋਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਅਕਾਦਮਿਕ ਸਮਾਗਮ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸਾਹਿਤਕ ਤੇ ਸਿਧਾਂਤਕ ਚਿੰਤਨ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਭਾਸ਼ਣ ਉਪਰੰਤ ਡਾ. ਗੁਰਸੇਵਕ ਸਿੰਘ ਲੰਬੀ ਨੇ ਆਪਣੀ ਟਿੱਪਣੀ ਵੀ ਦਰਜ ਕਰਵਾਈ।
ਮੰਚ ਦਾ ਸੰਚਾਲਨ ਡਾ. ਰਾਜਵਿੰਦਰ ਸਿੰਘ ਨੇ ਬਾਖੂਬੀ ਕੀਤਾ। ਉਨ੍ਹਾਂ ਨੇ ਸਮਾਗਮ ਦੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਸਮਾਗਮ ਦੇ ਅੰਤ ਵਿੱਚ ਡੀਨ ਭਾਸ਼ਾਵਾਂ ਪ੍ਰੋਫੈਸਰ ਸੁਰਜੀਤ ਸਿੰਘ ਨੇ ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਮੁੱਖ ਵਕਤਾ ਡਾ. ਰਵੇਲ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਪੰਜਾਬੀ ਵਿਭਾਗ ਵੱਲੋਂ ਕਰਵਾਏ ਜਾ ਰਹੇ ਅਜਿਹੇ ਅਕਾਦਮਿਕ ਸਮਾਗਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸਾਹਿਤਕ ਤੇ ਸਿਧਾਂਤਕ ਚਿੰਤਨ ਨਾਲ ਜੋੜਨ ਦਾ ਮਹੱਤਵਪੂਰਨ ਮੰਚ ਹਨ। ਇਸ ਮੌਕੇ  ਇਸ ਸਮੇਂ ਡਾ. ਗੁਰਪ੍ਰੀਤ ਸਿੰਘ , ਡਾ. ਰਵਿੰਦਰ ਕੌਰ   ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments