Homeਪਟਿਆਲਾ ਅਪਡੇਟਸਫਾਈ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ: ਅਜੀਤਪਾਲ ਸਿੰਘ ਕੋਹਲੀ

ਸਫਾਈ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਏ: ਅਜੀਤਪਾਲ ਸਿੰਘ ਕੋਹਲੀ

Ajitpal Singh Kohli calls on citizens to take responsibility for cleanliness and build a cleaner society.

ਪਟਿਆਲਾ, 7 ਸਤੰਬਰ, 2026 (ਦੀਪਕ ਦੱਤਾ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 10 ਦਿਨਾਂ ਦੇ ਮਿਸ਼ਨ ਕਲੀਨ ਪੰਜਾਬ ਤਹਿਤ ਸ਼ਹਿਰ ਵਿੱਚ ਸਫਾਈ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚਲਾਈ ਗਈ। ਇਸ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨ ਅਤੇ ਨਗਰ ਨਿਗਮ ਦਾ ਸਹਿਯੋਗ ਕਰਨ। ਵਿਧਾਇਕ ਕੋਹਲੀ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਸਿਰਫ਼ ਪ੍ਰਸ਼ਾਸਨ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੂੜਾ ਇਕੱਠਾ ਕਰਨ ਲਈ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਪੁਆਇੰਟਾਂ ’ਤੇ ਹੀ ਸੁੱਟਿਆ ਜਾਵੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਪੀ.ਪੀ.ਸੀ.ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਸਫਾਈ ਅਤੇ ਵਾਤਾਵਰਣ ਦੀ ਸੰਭਾਲ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਦੁਰਵਰਤੋਂ ਕਰਨ ਵਾਲਿਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰੇਹੜੀ-ਫੜ੍ਹੀ ਵਾਲਿਆਂ ਦੇ ਚਲਾਨ ਕੱਟੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਖੁਦ ਨਿਭਾਉਣੀ ਪਵੇਗੀ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਬਣਾਇਆ ਜਾ ਸਕਦਾ ਹੈ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਪੀ.ਪੀ.ਸੀ.ਬੀ. ਚੇਅਰਪਰਸਨ ਰੀਨਾ ਗੁਪਤਾ ਨੇ ਸਾਂਝੇ ਤੌਰ ’ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਮੁਹਿੰਮ ਦਾ ਹਿੱਸਾ ਬਣਨ ਅਤੇ ਪਟਿਆਲਾ ਨੂੰ ਸਾਫ਼, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ। ਇਸ ਮੌਕੇ  ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਐਮ ਸੀ ਹਰਮਨ ਸੰਧੂ, ਜਗਤਾਰ ਜੱਗੀ, ਸੋਨੀਆ ਦਾਸ, ਸਟੇਟ ਜੁਆਇੰਟ ਸੈਕਟਰੀ ਵੋਮੈਨ ਵਿੰਗ ਮੋਨਿਕਾ ਸ਼ਰਮਾ, ਰਜਿੰਦਰ ਮੋਹਨ ਪ੍ਰੈਜ਼ੀਡੈਂਟ,ਵਾਰਡ ਨੰਬਰ 58 ਤੋਂ ਬਲਵਿੰਦਰ ਸਿੰਘ ਸਿੱਧੂ, ਵਾਰਡ ਨੰਬਰ 59 ਤੋਂ ਇੰਚਾਰਜ ਘੁੰਮਣ ਸਿੰਘ ਫੌਜੀ ਵਾਰਡ ਨੰਬਰ  60 ਇੰਚਾਰਜ ਰੁਪਿੰਦਰ ਸਿੰਘ ਕੋਚ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments