Homeਪੰਜਾਬਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਤੂਰ ਵਣਜਾਰਾ ਵਾਸੀ ਗੁਲਜ਼ਾਰ ਸਿੰਘ ਦੀ ਮੌਤ,...

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਤੂਰ ਵਣਜਾਰਾ ਵਾਸੀ ਗੁਲਜ਼ਾਰ ਸਿੰਘ ਦੀ ਮੌਤ, ਡੀਐੱਮਸੀ ਲੁਧਿਆਣਾ ’ਚ ਇਲਾਜ ਦੌਰਾਨ ਤੋੜਿਆ ਦਮ

Gulzar Singh, who raised the drug menace issue before Finance Minister Harpal Cheema, died during treatment at DMC Ludhiana.

ਚੰਡੀਗੜ੍ਹ/ਸੰਗਰੂਰ, 8 ਸਤੰਬਰ 2026 (ਹਰਸ਼ਪ੍ਰੀਤ ਕੌਰ): ਦਿੜ੍ਹਬਾ ਦੇ ਪਿੰਡ ਤੂਰ ਵਣਜਾਰਾ ਵਾਸੀ 46 ਸਾਲਾ ਗੁਲਜ਼ਾਰ ਸਿੰਘ ਦੀ ਬੀਤੀ ਦੇਰ ਰਾਤ ਡੀਐੱਮਸੀ ਹਸਪਤਾਲ ਲੁਧਿਆਣਾ ਵਿੱਚ ਮੌਤ ਹੋ ਗਈ। ਗੁਲਜ਼ਾਰ ਸਿੰਘ ਨੇ ਕੁਝ ਸਮਾਂ ਪਹਿਲਾਂ ਪਿੰਡ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਫੇਰੀ ਦੌਰਾਨ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਉਠਾਇਆ ਸੀ। ਗੁਲਜ਼ਾਰ ਸਿੰਘ ਦੇ ਛੋਟੇ ਭਰਾ ਬਿੱਕਰ ਸਿੰਘ ਨੇ ਦੱਸਿਆ ਕਿ ਗੁਲਜ਼ਾਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੀ ਸਮੱਸਿਆ ਦੱਸਦਿਆਂ ਕਿਹਾ ਸੀ ਕਿ ਉਸ ਦਾ ਇੱਕ ਪੁੱਤਰ ਨਸ਼ੇ ਦਾ ਆਦੀ ਹੋ ਚੁੱਕਾ ਹੈ। ਉਸ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਪੁੱਤਰ ਨਸ਼ਾ ਖਰੀਦਣ ਲਈ ਘਰ ਵਿੱਚ ਪਿਆ ਕਣਕ ਦਾ ਸਮਾਨ ਵੀ ਵੇਚ ਦਿੰਦਾ ਸੀ। ਗੁਲਜ਼ਾਰ ਸਿੰਘ ਨੇ ਮੰਤਰੀ ਤੋਂ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਅਪੀਲ ਕੀਤੀ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ ਇਸ ਤੋਂ ਬਾਅਦ ਪੁਲਿਸ ਗੁਲਜ਼ਾਰ ਸਿੰਘ ਨੂੰ ਆਪਣੇ ਨਾਲ ਲੈ ਜਾਣ ਲਈ ਆਈ। ਇਸ ਦੌਰਾਨ ਉਸ ਨੇ ਸੈਲਫਾਸ ਖਾ ਲਿਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਲਿਜਾਇਆ ਗਿਆ, ਜਿੱਥੇ ਬੀਤੀ ਰਾਤ ਕਰੀਬ 10:30 ਵਜੇ ਉਸ ਦੀ ਮੌਤ ਹੋ ਗਈ। ਗੁਲਜ਼ਾਰ ਸਿੰਘ ਦੇ ਭਰਾ ਬਿੱਕਰ ਸਿੰਘ ਨੇ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣਾ ਬਿਆਨ ਵੀ ਦਿੱਤਾ ਸੀ ਅਤੇ ਇਸ ਨੂੰ ਉਸ ਦੇ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਜੋਂ ਦੇਖਦਿਆਂ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਗੁਲਜ਼ਾਰ ਸਿੰਘ ਵੱਲੋਂ ਦਿੱਤੇ ਗਏ ਬਿਆਨ ਅਤੇ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਕੀਤੀ ਗਈ ਗੱਲਬਾਤ ਦੇ ਆਧਾਰ ’ਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments