Homeਪੰਜਾਬਜ਼ਿਲ੍ਹਾ ਸੰਗਰੂਰ ’ਚ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲ ਦੀ...

ਜ਼ਿਲ੍ਹਾ ਸੰਗਰੂਰ ’ਚ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ

Sale of Pregabalin capsules containing more than 75 mg dosage has been banned across Sangrur district.

ਸੰਗਰੂਰ, 8 ਸਤੰਬਰ, 2026 (ਕਾਜਲ) :  ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਕੁਰ ਮਹਿੰਦਰੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਵਾਲੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਪ੍ਰੀਗੈਬਾਲਿਨ ਦੀ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਦੁਰਵਰਤੋਂ ਕੀਤੀ ਜਾ ਰਹੀ ਹੈ ਇਸ ਲਈ ਇਨਾਂ ਹੁਕਮਾਂ ਨੂੰ ਲਾਗੂ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ । ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਇਹ ਹੁਕਮ 7 ਸਤੰਬਰ 2026 ਤੋਂ 4 ਨਵੰਬਰ 2026 ਤੱਕ ਲਾਗੂ ਰਹਿਣਗੇ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments