ਪਟਿਆਲਾ ,8 ਸਤੰਬਰ:2026
ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਪੀਆਰਟੀਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਚੇਅਰਮੈਨ ਹਰਪਾਲ ਜੁਨੇਜਾ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।







