Homeਪੰਜਾਬਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ’ਚ ਅੱਜ ਲੁਧਿਆਣਾ ਬੰਦ

ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ’ਚ ਅੱਜ ਲੁਧਿਆਣਾ ਬੰਦ

Ludhiana bandh called from 9 AM to 4 PM as protests over Dr. Ambedkar statue desecration disrupt traffic.

ਲੁਧਿਆਣਾ, 9 ਸਤੰਬਰ 2026 (ਰਾਜੇਸ਼ ਕੁਮਾਰ) : ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਕਥਿਤ ਤੌਰ ’ਤੇ ਬੇਅਦਬੀ ਅਤੇ ਅਪਮਾਨ ਦੇ ਵਿਰੋਧ ਵਿੱਚ ਐੱਸ.ਸੀ./ਦਲਿਤ ਭਾਈਚਾਰੇ ਵੱਲੋਂ ਅੱਜ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ ਹੈ। ਬੰਦ ਦੇ ਸੱਦੇ ਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਵੱਲੋਂ ਜਲੰਧਰ ਬਾਈਪਾਸ ਸਮੇਤ ਸ਼ਹਿਰ ਦੇ ਕਈ ਅਹਿਮ ਸਥਾਨਾਂ ’ਤੇ ਆਵਾਜਾਈ ਰੋਕੀ ਗਈ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਭਾਰੀ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਹੋਈ ਹੈ। ਸਥਿਤੀ ਨੂੰ ਦੇਖਦਿਆਂ ਯਾਤਰੀਆਂ ਅਤੇ ਵਾਹਨ ਚਾਲਕਾਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਪ੍ਰਭਾਵਿਤ ਰਸਤਿਆਂ ਤੋਂ ਬਚਣ ਅਤੇ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਬਦਲਵੇਂ ਰੂਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments