Homeਪੰਜਾਬਪਾਰਟੀ ਵਿਰੋਧੀ ਗਤੀਵਿਧੀਆਂ ਕਰਨ ‘ਤੇ ਆਪ ਦੇ ਦੋ ਸੀਨੀਅਰ ਆਗੂ ਸਸਪੈਂਡ

ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ‘ਤੇ ਆਪ ਦੇ ਦੋ ਸੀਨੀਅਰ ਆਗੂ ਸਸਪੈਂਡ

ਸੋਸ਼ਲ ਮੀਡੀਆ ਤੇ ਕਰਦੇ ਸੀ ਵਿਰੋਧ/ਭੜਕਾਊ ਮੈਸੇਜ਼


ਮੋਗਾ 24 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਆਮ ਆਦਮੀ ਪਾਰਟੀ ਨੇ ਮੋਗਾ ਜ਼ਿਲ੍ਹੇ ’ਚ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਅਤੇ ਮਹਿਲਾ ਵਿੰਗ ਦੀ ਮੀਤ ਪ੍ਰਧਾਨ ਰਿੰਪੀ ਗਰੇਵਾਲ ਨੂੰ ਪਾਰਟੀ ਚੋਂ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।

ਉਨ੍ਹਾਂ ਖਿਲਾਫ਼ ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਪਾਰਟੀ ਦੀ ਆਲੋਚਨਾ ਕਰਨ ਅਤੇ ਪਾਰਟੀ ਖਿਲਾਫ ਵਰਕਰਾਂ ਨੂੰ ਭੜਕਾਉਣ ਵਾਲੇ ਵੀਡੀਓ ਪੋਸਟ ਕਰਨ ਤੋਂ ਬਾਅਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਹਰਮਨਜੀਤ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪੋਲਿਸੀ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਨ੍ਹਾਂ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਜਿਸ ਦੇ ਚਲਦਿਆਂ ਪਾਰਟੀ ਵੱਲੋਂ ਹਰਮਨਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਸ਼ੋ ਕਾਜ਼ ਨੋਟਿਸ ਭੇਜਿਆ ਗਿਆ ਸੀ ਅਤੇ ਦੋ ਦਿਨਾਂ ਦੇ ਅੰਦਰ ਨੋਟਿਸ ਦਾ ਜਵਾਬ ਮੰਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments