Homeਪੰਜਾਬਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਬਸੀ ਪਠਾਣਾ,ਮੰਡੀ ਗੋਬਿੰਦਗੜ੍ਹ,ਅਮਲੋਹ ਅਤੇ...

ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਬਸੀ ਪਠਾਣਾ,ਮੰਡੀ ਗੋਬਿੰਦਗੜ੍ਹ,ਅਮਲੋਹ ਅਤੇ ਸਰਹਿੰਦ ਵੱਲੋਂ ਕਰਵਾਈ ਗਈ ਸਫਾਈ

Four Municipal Councils Join ‘Clean Punjab’ Cleanliness Drive

ਬਸੀ ਪਠਾਣਾ/ਮੰਡੀ ਗੋਬਿੰਗਦੜ੍ਹ/ਫਤਹਿਗੜ੍ਹ ਸਾਹਿਬ/ਅਮਲੋਹ , 10 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਬਸੀ ਪਠਾਣਾ ਵੱਲੋਂ ਨਾਮਦੇਵ ਰੋਡ ਦੇ ਆਲੇ ਦੁਆਲੇ ਅਤੇ ਸਰਹਿੰਦ ਵੱਲੋਂ ਵਾਰਡ ਨੰ 10 ਤੇ 15 ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜੀ.ਟੀ.ਰੋਡ ਨੇੜੇ ਗਿਆਨੀ ਢਾਬਾ ਦੇ ਆਲੇ ਦੁਆਲੇ ਅਤੇ ਅਮਲੋਹ ਵਿਖੇ ਵੱਖ-ਵੱਖ ਥਾਵਾਂ ਤੇ ਸਫਾਈ ਕਰਵਾਈ ਗਈ।
 ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ੍ਰੀਮਤੀ ਆਸ਼ਾ ਰਾਣੀ, ਨਗਰ ਕੌਂਸਲ ਬਸੀ ਪਠਾਣਾ ਦੇ ਪ੍ਰਧਾਨ ਰਾਜ ਪੁਰੀ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ,ਪ੍ਰਧਾਨ ਨਗਰ ਕੌਂਸਲ ਅਮਲੋਹ ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਸ ਵਿਸ਼ੇਸ਼ ਮੁਹਿੰਮ ਤਹਿਤ ਨਗਰ ਕੌਂਸਲ ਨੂੰ ਆਪਣਾ ਸਹਿਯੋਗ ਦੇਣ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ। ਇਸ ਮੌਕੇ ਤੇ ਸਰਹਿੰਦ ਤੋਂ ਪਾਵੇਲ ਹਾਂਡਾ, ਅਨੀਤਾ ਰਾਣੀ ਸਮੇਤ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments