ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ
ਪਟਿਆਲਾ, 12 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਮਿਸ਼ਨ ਕਲੀਨ ਪੰਜਾਬ ਤਹਿਤ ਪਟਿਆਲਾ ਵਿੱਚ ਕਲੀਨ ਡਰਾਈਵ ਚਲਾਈ ਗਈ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਜਾਗਰੂਕ ਕੀਤਾ ਗਿਆ।ਇਸ ਮੌਕੇ ਓਹਨਾ ਦੇ ਨਾਲ ਵਧੀਕ ਕਮਿਸ਼ਨਰ ਸਿਮਰਪ੍ਰੀਤ ਵੀ ਮੌਜੂਦ ਸਨ। ਇਸ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨ ਅਤੇ ਨਗਰ ਨਿਗਮ ਦਾ ਸਹਿਯੋਗ ਕਰਨ।
ਇਸ ਕਲੀਨ ਡਰਾਈਵ ਦੌਰਾਨ ਐਮ.ਐਲ.ਏ. ਸਾਹਿਬ ਦੀ ਅਗਵਾਈ ਹੇਠ ਐਮ.ਸੀ. ਜਗਤਾਰ ਸਿੰਘ ਤਾਰੀ, ਐਮ.ਸੀ. ਕਿਰਨ ਆਹੂਜਾ ਅਤੇ ਐਮ.ਸੀ. ਮੀਨਾ ਦੇਵੀ ਅਤੇ ਜਸਬੀਰ ਸਿੰਘ ਬਿੱਟੂ ਵੱਲੋਂ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਫ਼ਾਈ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ-ਕਰਕਟ ਨਿਰਧਾਰਤ ਥਾਵਾਂ ‘ਤੇ ਹੀ ਸੁੱਟਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦਿਆਂ ਸ਼ਹਿਰ ਨੂੰ ਹੋਰ ਸਾਫ਼ ਅਤੇ ਸੁੰਦਰ ਬਣਾਉਣ ਲਈ ਸਾਂਝੇ ਯਤਨ ਕੀਤੇ ਜਾਣਗੇ।







