ਪਿੰਡਾਂ ਵਿੱਚ ਕਾਂਗਰਸ ਦਾ ਆਧਾਰ ਦਿਨੋਂ-ਦਿਨ ਹੋ ਰਿਹਾ ਮਜ਼ਬੂਤ- ਮੋਹਿਤ ਮੋਹਿੰਦਰਾ
ਪਟਿਆਲਾ 12 ਸਤੰਬਰ, 2026 (ਹਰਸ਼ਪ੍ਰੀਤ ਕੌਰ) :ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਚਲੈਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਇਲਾਕੇ ਦੇ ਕਈ ਪ੍ਰਮੁੱਖ ਆਗੂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਮੋਹਿਤ ਮੋਹਿੰਦਰਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।
ਸ਼ਾਮਲ ਹੋਣ ਵਾਲਿਆਂ ਵਿੱਚ ਪਾਲ ਸਿੰਘ, ਜਸਪ੍ਰੀਤ ਸਿੰਘ ਜੱਸਾ, ਮਨਜੀਤ ਸਿੰਘ, ਹਰਵਿੰਦਰ ਸਿੰਘ, ਚਰਨ ਸਿੰਘ ਅਤੇ ਰਵਨੂਰ ਸਿੰਘ ਸਮੇਤ ਹੋਰ ਕਈ ਸਾਥੀ ਰਸਮੀ ਤੌਰ ‘ਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਿੰਡਾਂ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਲੜੇ ਜਾ ਰਹੇ ਸੰਘਰਸ਼ ਸਦਕਾ ਪਾਰਟੀ ਦਾ ਆਧਾਰ ਦਿਨ-ਬ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ। ਦੂਜੇ ਪਾਸੇ, ਨਵੇਂ ਸ਼ਾਮਲ ਹੋਏ ਸਾਥੀਆਂ ਨੇ ਭਰੋਸਾ ਦਿੱਤਾ ਕਿ ਉਹ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਸਮਾਗਮ ਦੌਰਾਨ ਬਲਾਕ ਪ੍ਰਧਾਨ ਹਰਬੀਰ ਸਿੰਘ ਢੀਂਡਸਾ, ਮਲਕੀਤ ਸਿੰਘ, ਗਗਨ ਸਿੰਘ, ਗੁਰਧਿਆਨ ਸਿੰਘ, ਟਵਿੰਕਲ (ਸੋਨੀ), ਜਗਤਾਰ ਸਿੰਘ, ਜਗਦੀਪ ਸਿੰਘ (ਦੀਪ) ਅਤੇ ਸ਼ਿੰਗਾਰਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਕਾਂਗਰਸੀ ਵਰਕਰ ਅਤੇ ਪਤਵੰਤੇ ਸੱਜਣ ਮੌਜੂਦ ਸਨ।







