ਨਾਭਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਦਾ ਸਫ਼ਲ ਆਯੋਜਨ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਮਾਗਮ
ਨਾਭਾ, 13 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਨਾਭਾ ਵਿਖੇ ਵੀ ਸ਼ਾਨਦਾਰ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ ਡੀ ਐਮ ਏਪੀਐਸ ਸੋਮਲ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਆਧੁਨਿਕ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਅਨੋਖੇ ਸੁਮੇਲ ਵਾਲੀ ਇਸ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ।

ਸਰਕਾਰੀ ਰਿਪੁਦਮਨ ਕਾਲਜ ਦੇ ਸਟੇਡੀਅਮ ਵਿਖੇ ਡਰੋਨ ਸ਼ੋਅ ਦੌਰਾਨ 500 ਡਰੋਨਾਂ ਨੇ ਆਕਾਸ਼ ਵਿੱਚ ਵੱਖ-ਵੱਖ ਮਨਮੋਹਕ ਆਕ੍ਰਿਤੀਆਂ ਸਿਰਜ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਰੌਸ਼ਨੀਆਂ ਨਾਲ ਸਜੇ ਆਕਾਸ਼ ਵਿੱਚ ਉਭਰਦੀਆਂ ਇਨ੍ਹਾਂ ਆਕ੍ਰਿਤੀਆਂ ਨੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ ਅਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਦੇਵ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਰੋਨ ਸ਼ੋਅ ਵਰਗੇ ਉਪਰਾਲੇ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਨਵਤਾ, ਸਮਾਨਤਾ, ਕਿਰਤ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।
ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ ਕੀਤਾ ਹੈ। ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਵਿਚਾਰਧਾਰਾ ਨਾਲ ਜੋੜਨ ਦਾ ਸ਼ਲਾਘਾਯੋਗ ਕਦਮ ਹੈ। ਸਮਾਗਮ ਦੌਰਾਨ ਧਾਰਮਿਕ ਰੰਗ ਨੂੰ ਹੋਰ ਗੂੜ੍ਹਾ ਕਰਦਿਆਂ ਤਰਸੇਮ ਸਿੰਘ ਖੇਤਲਾ ਦੇ ਢਾਡੀ ਜੱਥੇ ਨੇ ਬੁਲੰਦ ਆਵਾਜ਼ ਵਿੱਚ ਵਾਰਾਂ ਪੇਸ਼ ਕੀਤੀਆਂ।
ਇਸ ਮੌਕੇ ਮੈਡਮ ਨਗਾ ਡੌਂਗ, ਐਸ ਸੀ ਵਿੰਗ ਜੋਨ ਇੰਚਾਰਜ ਅਮਰੀਕ ਸਿੰਘ ਬੰਗੜ, ਸਾਬਕਾ ਚੇਅਰਮੈਨ ਸ਼ੁਰਜੀਤ ਸਿੰਘ ਅਬਲੋਵਾਲ, ਗੁਲਾਬ ਮਾਨ, ਕਪਿਲ ਮਾਨ, ਡਾਇਰੈਕਟਰ ਯੂਥ ਡਿਵੈਲਮੈਂਟ ਬੋਰਡ ਤੇਜਿੰਦਰ ਸਿੰਘ ਖਹਿਰਾ, ਪ੍ਰਧਾਨ ਟਰੱਕ ਯੂਨੀਅਨ ਮਨਪ੍ਰੀਤ ਸਿੰਘ ਧਾਰੋਂਕੀ, ਸਰਪੰਚ ਦਵਿੰਦਰ ਸਿੰਘ ਕੁਲਾਰਾਂ, ਬਲਾਕ ਪ੍ਰਧਾਨ ਨਸ਼ਾ ਵਿਰੁੱਧ ਭੁਪਿੰਦਰ ਸਿੰਘ ਕੱਲਰਮਾਜਰੀ, ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਪ੍ਰਧਾਨ ਨਗਰ ਕੌਂਸਲ ਜਸਦੀਪ ਸਿੰਘ ਖੰਨਾ, ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤ, ਸ਼ੈਂਕੀ ਸਿੰਗਲਾ ਨਗਰ ਕੌਂਸਲ ਭਾਦਸੋਂ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਖਹਿਰਾ, ਸਿਮਰਨ ਅੜਕ ਚੌਹਾਨ, ਸੋਨੂ ਸੂਦ, ਧਰਮਿੰਦਰ ਸਿੰਘ ਸੁੱਖੇਵਾਲ, ਮਨਪ੍ਰੀਤ ਸਿੰਘ ਕਾਲੀਆ, ਜਸਕਰਨਵੀਰ ਸਿੰਘ ਤੇਜੇ, ਲਾਡੀ ਖਹਿਰਾ, ਦੀਪਾ ਰਾਮਗੜ੍ਹ, ਲਾਲੀ ਫਤਿਹਪੁਰੀਆ, ਗੋਪੀ ਫੈਜ਼ਗੜ੍ਹ ਤੇ ਸੁਖ ਘੁੰਮਣ ਚਾਸਵਾਲ, ਨਾਇਬ ਤਹਿਸੀਲਦਾਰ ਜਗਜੀਤ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਨਾਭਾ ਹਲਕਾ ਵਾਸੀ ਸੰਗਤ ਹਾਜ਼ਰ ਸੀ।







