Homeਹਰਿਆਣਾਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ...

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

Haryana Chief Minister Nayab Singh Saini pays respects at the Antim Ardas of late Sardarni Inderjit Kaur in Patiala.

ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ ਤੇ ਪਰਿਵਾਰ ਨਾਲ ਪ੍ਰਗਟਾਈ ਸੰਵੇਦਨਾ

ਚੰਡੀਗੜ੍ਹ, 13 ਸਤੰਬਰ, 2026 ( ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪਟਿਆਲਾ ਵਿਖੇ ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਦੁਖੀ ਪਰਿਵਾਰ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਡਾ. ਪ੍ਰਭਲੀਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਹੌਂਸਲਾ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਦਾ ਦਿਹਾਂਤ ਪਰਿਵਾਰ ਲਈ ਅਪੂਰਣਯੋਗ ਘਾਟਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments