Homeਪਟਿਆਲਾ ਅਪਡੇਟਰਾਜਪੁਰਾ ‘ਚ ਪੰਜਾਬ ਸਰਕਾਰ ਵੱਲੋਂ ਕਰਵਾਏ ਡਰੋਨ ਸ਼ੋਅ ਨੂੰ ਸੰਗਤ ਦਾ ਭਰਵਾਂ...

ਰਾਜਪੁਰਾ ‘ਚ ਪੰਜਾਬ ਸਰਕਾਰ ਵੱਲੋਂ ਕਰਵਾਏ ਡਰੋਨ ਸ਼ੋਅ ਨੂੰ ਸੰਗਤ ਦਾ ਭਰਵਾਂ ਹੁੰਗਾਰਾ

Punjab Government’s Rajpura Drone Show Gets Overwhelming Public Response

ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ‘ਤੇ ਮਨਾ ਰਹੀ ਹੈ : ਨੀਨਾ ਮਿੱਤਲ

ਰਾਜਪੁਰਾ ‘ਚ ਉੱਡੇ 500 ਡਰੋਨਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ, ਬਾਣੀ ਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਚਿਤਰਿਆ

ਰਾਜਪੁਰਾ, 14 ਸਤੰਬਰ, 2026 (ਛਤਰਪਾਲ ਸਿੰਘ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪੁਰਾ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਅਨਾਜ ਮੰਡੀ ਵਿਖੇ ਵਿਸ਼ੇਸ਼ ਸਮਾਗਮ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਂਦੇ ਹੋਏ ਵੱਖ-ਵੱਖ ਥਾਂਵਾਂ ‘ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਅਨਾਜ ਮੰਡੀ ਤੋਂ ਉੱਡੇ 500 ਡਰੋਨਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰਾਤ ਦੇ ਅੰਬਰ ਨੂੰ ਰੌਸ਼ਨ ਕਰ ਦਿੱਤਾ। ਇਸ ਸ਼ੋਅ ਨੇ ਸੰਗਤ ਦੇ ਵਿਸ਼ਾਲ ਇਕੱਠ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ। ਸੰਗਤ ਦੇ ਰੂਪ ਵਿੱਚ ਪੁੱਜੇ ਵਿਧਾਇਕ ਰਾਜਪੁਰਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਫ਼ਲਸਫ਼ੇ ਨੂੰ ਲਾਗੂ ਕਰਨ ਲਈ ਯਤਨਸ਼ੀਲ ਹੈ।

ਵਿਧਾਇਕ ਨੇ ਕਿਹਾ ਕਿ ਡਰੋਨ ਸ਼ੋਅ ਦੌਰਾਨ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਨੇ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਅਨੋਖਾ ਸੰਗਮ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪੇਸ਼ਕਾਰੀ ਖ਼ਾਸ ਤੌਰ ’ਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੀ। ਇਸ ਮੌਕੇ ਭਾਈ ਤਰਸੇਮ ਸਿੰਘ ਦੇ ਢਾਡੀ ਜੱਥੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਦੌਰਾਨ ਐਸ ਡੀ ਐਮ ਰਾਜਪੁਰਾ ਰਵਿੰਦਰ ਸਿੰਘ, ਆਪ ਦੇ ਐਸ ਸੀ ਵਿੰਗ ਜੋਨ ਇੰਚਾਰਜ ਅਮਰੀਕ ਸਿੰਘ ਬੰਗੜ, ਸਾਬਕਾ ਚੇਅਰਮੈਨ ਸ਼ੁਰਜੀਤ ਸਿੰਘ ਅਬਲੋਵਾਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਵਿੰਦਰ ਸਿੰਘ, ਬਲਾਕ ਸੰਮਤੀ ਚੇਅਰਮੈਨ ਬਲਵਿੰਦਰ ਸਿੰਘ, ਮੈਂਬਰ ਬਲਾਕ ਸੰਮਤੀ ਜਗਦੀਪ ਸਿੰਘ, ਐਸ ਸੀ ਵਿੰਗ ਦੇ ਹਲਕਾ ਕੋਆਰਡੀਨੇਟਰ ਤੇ ਪ੍ਰਧਾਨ ਨਗਰ ਕੌਂਸਲ ਬਨੂੜ ਬਲਜੀਤ ਸਿੰਘ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਰਿਤੇਸ਼ ਬਾਂਸਲ, ਜਸਪ੍ਰੀਤ ਸਿੰਘ, ਹਰਮਿੰਦਰ ਸਿੰਘ ਹੈਪੀ, ਭਜਨ ਲਾਲ ਨੰਦਾ ਚੇਅਰਮੈਨ ਬਾਜ਼ੀਗਰ ਸਮਾਜ, ਕਮਲਜੀਤ ਸਿੰਘ ਚੇਅਰਮੈਨ ਸੈਣੀ ਸਮਾਜ, ਜਸਵੰਤ ਸਿੰਘ ਚੇਅਰਮੈਨ ਰਾਏ ਸਿੱਖ ਸਮਾਜ, ਦੇਸ ਰਾਜ ਸੀਨੀਅਰ ਮੀਤ ਪ੍ਰਧਾਨ ਐਮ.ਸੀ ਰਾਜਪੁਰਾ, ਕਲਪਨਾ ਕੁਕਰੇਜਾ ਮੀਤ ਪ੍ਰਧਾਨ ਐਮਸੀ ਰਾਜਪੁਰਾ, ਰਾਕੇਸ਼ ਕੁਕਰੇਜਾ, ਅਜੇ ਚੌਧਰੀ, ਤਹਿਸੀਲਦਾਰ ਮਨਦੀਪ ਸਿੰਘ ਸਿੱਧੂ ਸਮੇਤ ਗਿਣਤੀ ਵਿੱਚ ਹਲਕਾ ਵਾਸੀ ਸੰਗਤ ਹਾਜ਼ਰ ਸੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments