Homeਪਟਿਆਲਾ ਅਪਡੇਟਮਾਤਾ ਇੰਦਰਜੀਤ ਕੌਰ ਹੈਰੀ ਦੀ ਅੰਤਿਮ ਅਰਦਾਸ ’ਚ ਉਮੜਿਆ ਸਿਆਸੀ, ਧਾਰਮਿਕ ਤੇ...

ਮਾਤਾ ਇੰਦਰਜੀਤ ਕੌਰ ਹੈਰੀ ਦੀ ਅੰਤਿਮ ਅਰਦਾਸ ’ਚ ਉਮੜਿਆ ਸਿਆਸੀ, ਧਾਰਮਿਕ ਤੇ ਸਮਾਜਿਕ ਜਗਤ; ਨਾਇਬ ਸਿੰਘ ਸੈਣੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ, ਡਾ. ਪ੍ਰਬਲੀਨ ਸਿੰਘ ਨਾਲ ਪਗੜੀ ਦੀ ਰਸਮ ਅਦਾ

Political, religious and social leaders, including Nayab Singh Saini, paid tributes at the final prayer ceremony.

“ਮਾਤਾ ਜੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਵਿਸ਼ਵਕੋਸ਼ ਸਨ”—ਮੁੱਖ ਮੰਤਰੀ ਨਾਇਬ ਸਿੰਘ ਸੈਣੀ; ਡਾ. ਪ੍ਰਬਲੀਨ ਸਿੰਘ ਤੇ ਦਰਦੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਪਟਿਆਲਾ, 14 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਸ਼ਹੀਦ-ਏ-ਆਜ਼ਮ ਮੀਡੀਆ ਗਰੁੱਪ ਦੇ ਚੇਅਰਮੈਨ ਚੌਧਰੀ ਪ੍ਰਭਜੀਤ ਸਿੰਘ, ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਦੇ ਭੈਣ ਜੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਓਐਸਡੀ ਡਾ. ਪ੍ਰਬਲੀਨ ਸਿੰਘ ਦੀ ਮਾਤਾ ਜੀ ਸ੍ਰੀਮਤੀ ਇੰਦਰਜੀਤ ਕੌਰ ਹੈਰੀ (ਪਤਨੀ ਸਵਰਗੀ ਸ. ਹਰਮਿੰਦਰ ਸਿੰਘ ਹੈਰੀ) ਦੇ 9 ਸਤੰਬਰ ਦਿਨ ਬੁੱਧਵਾਰ ਨੂੰ ਅਕਾਲ ਚਲਾਣੇ ਨਮਿਤ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਮੋਤੀ ਬਾਗ ਸਾਹਿਬ, ਪਟਿਆਲਾ ਵਿਖੇ ਬੀਤੇ ਦਿਨ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ, ਹਰਿਆਣਾ ਸਮੇਤ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਪੰਥਕ, ਧਾਰਮਿਕ, ਰਾਜਨੀਤਿਕ, ਸਮਾਜਿਕ ਅਤੇ ਸਾਹਿਤਕ ਸ਼ਖ਼ਸੀਅਤਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਅੰਤਿਮ ਅਰਦਾਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਸ੍ਰੀਮਤੀ ਇੰਦਰਜੀਤ ਕੌਰ ਹੈਰੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਡਾ. ਪ੍ਰਬਲੀਨ ਸਿੰਘ ਸਮੇਤ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦੀ ਇਸ ਘੜੀ ਵਿੱਚ ਹੌਸਲਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਮਾਤਾ ਇੰਦਰਜੀਤ ਕੌਰ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਵਿਸ਼ਵਕੋਸ਼ ਦੱਸਿਆ:

ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀਮਤੀ ਇੰਦਰਜੀਤ ਕੌਰ ਹੈਰੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਮਾਤਾ ਜੀ ਨੂੰ ਆਉਣ ਵਾਲੀ ਪੀੜ੍ਹੀ ਲਈ ਇੱਕ ਮਹਾਨ ਵਿਸ਼ਵਕੋਸ਼ ਵਜੋਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਨੇ ਆਪਣਾ ਜੀਵਨ ਗਿਆਨ, ਸਾਹਿਤ ਅਤੇ ਪੜ੍ਹਨ-ਲਿਖਣ ਨਾਲ ਜੋੜ ਕੇ ਬਹੁਤ ਸਾਰੀਆਂ ਕਿਤਾਬਾਂ ਪੜ੍ਹੀਆਂ ਅਤੇ ਲਿਖੀਆਂ। ਉਨ੍ਹਾਂ ਦੇ ਗਿਆਨ, ਅਧਿਐਨ ਅਤੇ ਵਿਸ਼ਵਕੋਸ਼ੀ ਕੰਮ ਨੇ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਮਹੱਤਵਪੂਰਨ ਵਿਰਾਸਤ ਛੱਡੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਘਰ ਅੰਦਰ ਬਜ਼ੁਰਗਾਂ ਦੀ ਮੌਜੂਦਗੀ ਦੀ ਮਹੱਤਤਾ ਮਹਿਸੂਸ ਹੁੰਦੀ ਹੈ। ਖਾਸ ਕਰਕੇ ਮਾਂ ਦਾ ਰਿਸ਼ਤਾ ਪਰਿਵਾਰ ਲਈ ਬਹੁਤ ਹੀ ਅਹਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਸੇਵਾ ਕਰਨੀ ਚਾਹੀਦੀ ਹੈ, ਕਿਉਂਕਿ ਬਜ਼ੁਰਗਾਂ ਦੀ ਸੇਵਾ ਵਿੱਚ ਹੀ ਰੱਬ ਦੀ ਸੇਵਾ ਹੈ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਪਰਿਵਾਰ ਲਈ ਇਹ ਬਹੁਤ ਦੁੱਖ ਅਤੇ ਦਰਦ ਦਾ ਸਮਾਂ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਸਾਰਾ ਸਮਾਜ ਪਰਿਵਾਰ ਦੇ ਨਾਲ ਖੜ੍ਹਾ ਹੈ।

ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ:

ਸ੍ਰੀਮਤੀ ਇੰਦਰਜੀਤ ਕੌਰ ਹੈਰੀ ਦੀ ਅੰਤਿਮ ਅਰਦਾਸ ਵਿੱਚ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ, ਨਿਊਜ਼ ਪੇਪਰ ਪਬਲਿਸ਼ਰ ਐਸੋਸੀਏਸ਼ਨ ਅਤੇ ਪ੍ਰੈਸ ਕੀ ਤਾਕਤ ਅਖ਼ਬਾਰ ਸਮੂਹ ਦੇ ਚੇਅਰਮੈਨ ਸ਼ਿਵ ਨਾਰਾਇਣ ਜਾਂਗੜਾ, ਸਾਬਕਾ ਜਥੇਦਾਰ ਗਿਆਨੀ ਰਘਵੀਰ ਸਿੰਘ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਝੀਂਡਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਓਐਸਡੀ ਵਿਵੇਕ ਕਾਲੀਆ ਸਮੇਤ ਕਈ ਆਗੂ ਮੌਜੂਦ ਰਹੇ। ਇਸ ਤੋਂ ਇਲਾਵਾ ਹਰਜਿੰਦਰ ਫੋਗਾਟ, ਡਾ. ਰਾਜ ਨਹਿਰੂ, ਵਰਿੰਦਰ ਸਿੰਘ ਖਾਲਸਾ, ਪਟਿਆਲਾ ਦੇ ਐਮ ਐਲ ਏ ਅਜੀਤ ਪਾਲ ਸਿੰਘ ਕੋਹਲੀ, ਵਿਧਾਇਕ ਦੇਵ ਮਾਨ, ਪ੍ਰਸਿੱਧ ਅਦਾਕਾਰ ਬੀਨੂੰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ, ਪ੍ਰਕਾਸ਼ ਸਿੰਘ ਸਾਹੂਵਾਲਾ, ਕਰਮਜੀਤ ਸਿੰਘ ਫਤਿਹਾਬਾਦ ਅਤੇ ਇਕਬਾਲ ਸਿੰਘ ਖੋਖਰ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਧਾਰਮਿਕ ਖੇਤਰ ਤੋਂ ਬਾਬਾ ਨਿੰਦਰ ਸਿੰਘ, ਬਾਬਾ ਰਾਜ ਸਿੰਘ ਕਾਲਝਰਾਣੀ, ਬਾਬਾ ਨੋ ਨਿਹਾਲ ਸਿੰਘ, ਚਰਨਜੀਤ ਸਿੰਘ ਬਰਾੜ, ਸੰਤ ਸ਼ਮਸ਼ੇਰ ਸਿੰਘ ਸਰਦੂਲਗੜ੍ਹ, ਵਰਿੰਦਰ ਸਿੰਘ ਵਾਲੀਆ, ਐਸਜੀਪੀਸੀ ਮੈਂਬਰ ਕੁਲਦੀਪ ਕੌਰ ਟੌਹੜਾ, ਹਰਿੰਦਰ ਪਾਲ ਸਿੰਘ ਟੌਹੜਾ, ਬਾਬਾ ਗੁਰਮੀਤ ਸਿੰਘ ਕਾਰ ਸੇਵਾ ਸ਼ਾਹਬਾਦ, ਸਿੱਖ ਬੁੱਧੀਜੀਵੀ ਪ੍ਰੋ. ਬਲਕਾਰ ਸਿੰਘ ਅਤੇ ਨੀਲਧਾਰੀ ਸੰਪਰਦਾ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਸਿੱਖ ਸੰਸਥਾਵਾਂ, ਯੂਨੀਵਰਸਿਟੀਆਂ ਅਤੇ ਸਮਾਜਿਕ ਜਗਤ ਦੇ ਨੁਮਾਇੰਦੇ ਵੀ ਪਹੁੰਚੇ:

ਇਸ ਮੌਕੇ ਹਿੰਦੂ ਤਖ਼ਤ ਦੇ ਮੁਖੀ ਬ੍ਰਹਮਾਨੰਦ ਗਿਰੀ ਜੀ, ਮਹੰਤ ਕਰਮਜੀਤ ਸਿੰਘ, ਸਾਬਕਾ ਚੇਅਰਮੈਨ ਸੁਖਜੀਤ ਸਿੰਘ ਅਬਲੋਵਾਲ, ਪ੍ਰੋ. ਓਂਕਾਰ ਸਿੰਘ, ਵਾਈਸ ਚਾਂਸਲਰ ਡਾ. ਸਰਬਜਿੰਦਰ ਸਿੰਘ, ਸੰਜੀਵ ਸ਼ਰਮਾ ਬਿੱਟੂ, ਸਤਵੀਰ ਸਿੰਘ ਖੱਟੜਾ, ਗੁਰਜੀਤ ਸਿੰਘ ਕੋਹਲੀ, ਮਨਿੰਦਰ ਸਿੰਘ ਸੈਣੀ, ਏਡੀਸੀ ਟੂ ਸੀਐਮ ਹਰਿਆਣਾ, ਜਸਵੀਰ ਸਿੰਘ ਗੁਲਾਟੀ, ਐਸਡੀਸੀਐਮ ਹਰਿਆਣਾ ਕਰਨ, ਪ੍ਰਿਤਪਾਲ ਸਿੰਘ ਪੰਨੂ, ਅਵਿਸ਼ੇਕ ਬਿਜ, ਜਸਵੀਰ ਸਿੰਘ ਕਹੋਟਾ, ਪ੍ਰਧਾਨ ਪਠਾਰ ਐਸੋਸੀਏਸ਼ਨ, ਹਰਪ੍ਰੀਤ ਸਿੰਘ ਸਾਹਨੀ, ਪੰਜਾਬੀ ਕਲਾਕਾਰ ਪੰਮੀ ਬਾਈ, ਡਾ. ਮਨਮੋਹਨ ਸਿੰਘ ਅਤੇ ਡਾ. ਗੁਰਮੋਨ ਸਿੰਘ ਵਾਲੀਆ ਸਮੇਤ ਕਈ ਪ੍ਰਮੁੱਖ ਹਸਤੀਆਂ ਮੌਜੂਦ ਰਹੀਆਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਮੈਂਬਰ ਪਰਮਜੀਤ ਸਿੰਘ ਖੁਰਾਣਾ, ਇਸਤਰੀ ਵਿੰਗ ਦੀ ਪ੍ਰਧਾਨ ਬਖ਼ਸ਼ੀ ਮਨਦੀਪ ਕੌਰ, ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਪੰਜਾਬ ਦੇ ਸਪੈਸ਼ਲ ਡੀਜੀਪੀ ਏ.ਐਸ. ਰਾਏ, ਵਿਧਾਇਕ ਕਮਲਜੀਤ ਸਿੰਘ ਅਜਰਾਣਾ, ਸਰਦਾਰ ਸਤਪਾਲ ਸਿੰਘ ਲਾਡਵਾ, ਸੁਖਦਰਸ਼ਨ ਸਿੰਘ, ਤੇਜਿੰਦਰ ਪਾਲ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ, ਭਾਜਪਾ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਗਰਗ ਕੁਕਾ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਦੀਪਕ, ਹਰਿਆਣਾ ਸਟੇਟ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਮੁਕੇਸ਼ ਗਰਗ ਅਤੇ ਬੜੂ ਸਾਹਿਬ ਟਰੱਸਟ ਦੀ ਚੇਅਰਮੈਨ ਡਾ. ਨੀਲਮ ਨੇ ਵੀ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਪ੍ਰਸਿੱਧ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ, ਸਤਵਿੰਦਰ ਸਿੰਘ, ਅੰਮ੍ਰਿਤ ਪਾਲ ਸਿੰਘ, ਹਰਪ੍ਰੀਤ ਸਿੰਘ ਦਰਦੀ, ਗੁਰਮੇਲ ਸਿੰਘ, ਕੁਲਦੀਪ ਕੌਰ ਟੌਹੜਾ, ਹਰਿੰਦਰ ਪਾਲ ਸਿੰਘ ਟੌਹੜਾ, ਬਾਬਾ ਗੁਰਮੀਤ ਸਿੰਘ ਕਾਰ ਸੇਵਾ ਸ਼ਾਹਬਾਦ ਅਤੇ ਹੋਰ ਧਾਰਮਿਕ ਤੇ ਸਮਾਜਿਕ ਆਗੂ ਵੀ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ।

ਰਾਜਾ ਵੜਿੰਗ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਪ੍ਰਗਟਾਇਆ ਅਫ਼ਸੋਸ:

ਸ੍ਰੀਮਤੀ ਇੰਦਰਜੀਤ ਕੌਰ ਹੈਰੀ ਦੇ ਅਕਾਲ ਚਲਾਣੇ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੀ ਡਾ. ਪ੍ਰਬਲੀਨ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਮਾਤਾ ਜੀ ਦੇ ਵਿਛੋੜੇ ’ਤੇ ਡੂੰਘਾ ਅਫ਼ਸੋਸ ਪ੍ਰਗਟਾਇਆ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀਆ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਧਾਰਮਿਕ, ਸਮਾਜਿਕ, ਰਾਜਨੀਤਿਕ, ਮੰਨੀਆਂ ਪ੍ਰਮੰਨਿਆ ਸ਼ਖਸੀਅਤਾਂ ਅਤੇ ਪਰਵਾਰਿਕ ਮੈਂਬਰਾਂ ਦੀ ਹਾਜ਼ਰੀ ਵਿੱਚ ਚੇਅਰਮੈਨ ਚੌਧਰੀ ਪ੍ਰਭਜੀਤ ਸਿੰਘ ਅਤੇ  ਚੇਅਰਮੈਨ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਡਾ. ਪ੍ਰਭਲੀਨ ਸਿੰਘ ਨਾਲ ਪਗੜੀ ਦੀ ਰਸਮ ਵੀ ਅਦਾ ਕੀਤੀ ਗਈ। ਅੰਤਿਮ ਅਰਦਾਸ ਦੌਰਾਨ ਗੁਰਦੁਆਰਾ ਸਾਹਿਬ ਦਾ ਮਾਹੌਲ ਗਮਗੀਨ ਰਿਹਾ। ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵੱਲੋਂ ਮਾਤਾ ਇੰਦਰਜੀਤ ਕੌਰ ਹੈਰੀ ਦੇ ਜੀਵਨ, ਉਨ੍ਹਾਂ ਦੀ ਸਾਦਗੀ, ਗਿਆਨ ਅਤੇ ਪਰਿਵਾਰ ਪ੍ਰਤੀ ਸਮਰਪਣ ਨੂੰ ਯਾਦ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਗਤ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਦਰਦੀ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments