Homeਪੰਜਾਬਚੰਡੀਗੜ੍ਹ ’ਚ ਕਾਂਗਰਸ ਦਾ ਪ੍ਰਦਰਸ਼ਨ ਤਣਾਅਪੂਰਨ, ਕੁਲਜੀਤ ਸਿੰਘ ਨਾਗਰਾ ਬੇਹੋਸ਼; ਸਚਿਨ ਪਾਇਲਟ...

ਚੰਡੀਗੜ੍ਹ ’ਚ ਕਾਂਗਰਸ ਦਾ ਪ੍ਰਦਰਸ਼ਨ ਤਣਾਅਪੂਰਨ, ਕੁਲਜੀਤ ਸਿੰਘ ਨਾਗਰਾ ਬੇਹੋਸ਼; ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ’ਚ

Kuljit Singh Nagra reportedly faints during the protest as several Congress leaders, including Sachin Pilot, are detained.

ਚੰਡੀਗੜ੍ਹ, 15 ਸਤੰਬਰ, (ਗੁਰਮੀਤ ਸਿੰਘ ਤੁੰਗ) : ਸੰਗਰੂਰ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਕੀਤਾ ਗਿਆ ਪ੍ਰਦਰਸ਼ਨ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਪਾਰਟੀ ਆਗੂ ਕੁਲਜੀਤ ਸਿੰਘ ਨਾਗਰਾ ਮੰਚ ’ਤੇ ਬੇਹੋਸ਼ ਹੋ ਗਏ। ਪਾਰਟੀ ਆਗੂਆਂ ਮੁਤਾਬਕ ਉਨ੍ਹਾਂ ਦੀ ਸਿਹਤ ਅਚਾਨਕ ਵਿਗੜੀ, ਜਿਸ ਤੋਂ ਬਾਅਦ ਮੌਕੇ ’ਤੇ ਚਿੰਤਾ ਦਾ ਮਾਹੌਲ ਬਣ ਗਿਆ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਸ ਦੌਰਾਨ ਕਈ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਾਂਗਰਸ ਨੇ ਐਂਬੂਲੈਂਸ ਦੇ ਕਥਿਤ ਤੌਰ ’ਤੇ ਦੇਰ ਨਾਲ ਪਹੁੰਚਣ ’ਤੇ ਵੀ ਇਤਰਾਜ਼ ਜਤਾਇਆ।

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਪੁਲਿਸ ਨੇ ਪਾਇਲਟ ਸਮੇਤ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ। ਕਾਂਗਰਸ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗੁਲਜ਼ਾਰ ਸਿੰਘ ਮਾਮਲੇ ਵਿੱਚ ਜਵਾਬਦੇਹੀ ਦੀ ਮੰਗ ਕੀਤੀ ਜਾ ਰਹੀ ਹੈ। ਇਹ ਪ੍ਰਦਰਸ਼ਨ ਪਾਇਲਟ ਦੇ ਪੰਜਾਬ ਕਾਂਗਰਸ ਇੰਚਾਰਜ ਬਣਨ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਵੱਡੀ ਸਿਆਸੀ ਸਰਗਰਮੀ ਵੀ ਹੈ, ਜਿਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਇਕਜੁੱਟਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਹਮਲਾਵਰ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments